HomePunjab5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਹਾਈਕੋਰਟ...

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਹਾਈਕੋਰਟ ‘ਚ ਸੀ.ਐਮ. ਦਾਇਰ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ (Punjab government) ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਸੀ.ਐਮ. ਦਾਇਰ ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 4 ਮਾਰਚ , 2024 ਤੈਅ ਕੀਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਦਾਇਰ ਸੀ.ਐਮ. ਰਾਹੀ  ਬੇਨਤੀ ਕੀਤੀ ਗਈ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਦੀ ਬਹੁਤ ਲੋੜ ਹੈ ਇਸ ਲਈ ਇਸ ਮਾਮਲੇ ਨੂੰ ਜ਼ਲਦ ਨਿਬੇੜਿਆ ਜਾਵੇ।

ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments