ਪੰਚਕੂਲਾ : ਹਰਿਆਣਾ ‘ਚ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਖਾਣ-ਪੀਣ ਦੀਆਂ ਵਸਤੂਆਂ ‘ਚ ਮਿਲਾਵਟ ਨੂੰ ਲੈ ਕੇ ਪ੍ਰਸ਼ਾਸਨ ਅਲਰਟ ਮੋਡ ‘ਤੇ ਹੈ। ਇਸੇ ਲੜੀ ਤਹਿਤ ਅੱਜ ਸੀ.ਐਮ.ਫਲਾਇੰਗ ਦੀ ਟੀਮ ਨੇ ਪੰਚਕੂਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਕਰੀਬ 70 ਕਿਲੋ ਨਕਲੀ ਪਨੀਰ ਫੜਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਾਰਵਾਈ ਦੌਰਾਨ ਬਰਾਮਦ ਹੋਏ ਪਨੀਰ ਨੂੰ ਜ਼ਮੀਨ ਵਿੱਚ ਦਬਾ ਕੇ ਨਸ਼ਟ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸਬੰਧਤ ਕੰਪਨੀ ਖ਼ਿਲਫ਼ ਕਾਰਵਾਈ ਵੀ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ, ਪਨੀਰ ਅਤੇ ਹੋਰ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਮੰਗ ਵੱਧ ਜਾਂਦੀ ਹੈ। ਮੰਗ ਵਧਣ ਨਾਲ ਮਿਲਾਵਟ ਦੀ ਸੰਭਾਵਨਾ ਵੀ ਵਧ ਜਾਂਦੀ ਹੈ। ਅਜਿਹੇ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਨਿਗਰਾਨੀ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਸੀ.ਐਮ ਫਲਾਇੰਗ ਦੀ ਇਸ ਕਾਰਵਾਈ ਨਾਲ ਭੋਜਨ ਵਿੱਚ ਮਿਲਾਵਟ ਕਰਨ ਵਾਲਿਆਂ ਵਿੱਚ ਦਹਿਸ਼ਤ ਪੈਦਾ ਹੋਣ ਦੀ ਸੰਭਾਵਨਾ ਹੈ। ਨਕਲੀ ਪਨੀਰ ਦੀ ਬਰਾਮਦਗੀ ਨੇ ਤਿਉਹਾਰਾਂ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ‘ਤੇ ਇਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਮਿਲਾਵਟਖੋਰਾਂ ਵਿਰੁੱਧ ਮੁਹਿੰਮ ਨੂੰ ਕਿੰਨਾ ਤੇਜ਼ ਕਰਦਾ ਹੈ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅੱਗੇ ਕੀ ਕਦਮ ਚੁੱਕੇ ਜਾਂਦੇ ਹਨ।
