HomePunjabCM ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਹਲਕੇ ਦੇ ਸਮੂਹ ਵਿਧਾਇਕਾਂ ਦੀ ਸੱਦੀ...

CM ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਹਲਕੇ ਦੇ ਸਮੂਹ ਵਿਧਾਇਕਾਂ ਦੀ ਸੱਦੀ ਮੀਟਿੰਗ

ਪੰਜਾਬ: ਲੋਕ ਸਭਾ ਚੋਣਾਂ (The Lok Sabha Elections) ਲਈ ਆਮ ਆਦਮੀ ਪਾਰਟੀ ਨੇ  ‘ਮਿਸ਼ਨ 13-0’ (Mission 13-0) ਲਈ ਕਮਰ ਕੱਸ ਲਈ ਹੈ। ਲੋਕ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਹੇਠ ਮੈਰਾਥਨ ਮੀਟਿੰਗਾਂ ਦਾ ਦੌਰ ਜਾਰੀ ਹੈ।

ਇਸ ਦੌਰਾਨ ਅੱਜ ਮੁੱਖ ਮੰਤਰੀ ਨੇ ਸ੍ਰੀ ਫਤਹਿਗੜ੍ਹ ਸਾਹਿਬ (Sri Fatehgarh Sahib) ਹਲਕੇ ਦੇ ਸਮੂਹ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ, ਜੋ ਸਵੇਰੇ 11 ਵਜੇ ਸੀ.ਐਮ. ਨਿਵਾਸ ਵਿੱਚ ਹੋਵੇਗੀ। ਮੀਟਿੰਗ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਵੀ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਉਕਤ ਮੀਟਿੰਗ ‘ਚ ਚੋਣ ਪ੍ਰਚਾਰ ਦੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਦੱਸ ਦੇਈਏ ਕਿ ਬੀਤੇ ਦਿਨ ਸੀ.ਐਮ. ਨੇ ਸੰਗਰੂਰ ਦੇ ਸਮੂਹ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments