Home ਪੰਜਾਬ CM ਮਾਨ ਤੇ ਕੁਲਤਾਰ ਸੰਧਵਾਂ ਵੱਲੋਂ ਸੰਗਤਾਂ ਨੂੰ ਗੁਰੂ ਪੁਰਬ ਦੀਆਂ ਮੁਬਾਰਕਾਂ

CM ਮਾਨ ਤੇ ਕੁਲਤਾਰ ਸੰਧਵਾਂ ਵੱਲੋਂ ਸੰਗਤਾਂ ਨੂੰ ਗੁਰੂ ਪੁਰਬ ਦੀਆਂ ਮੁਬਾਰਕਾਂ

0

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੀ ਸੰਗਤ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਦੋਵਾਂ ਆਗੂਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ।

CM ਮਾਨ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਯਾਦ ਕਰਵਾਈਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੂਰੀ ਮਨੁੱਖਤਾ ਨੂੰ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਦਾ ਮਹਾਨ ਸਿਧਾਂਤ ਦਿੱਤਾ ਹੈ। ਗੁਰੂ ਸਾਹਿਬ ਨੇ ਜਾਤ-ਪਾਤ ਤੋਂ ਉੱਪਰ ਉੱਠ ਕੇ ਬਰਾਬਰੀ, ਪਿਆਰ ਅਤੇ ਭਾਈਚਾਰੇ ਨਾਲ ਰਹਿਣ ਦੀ ਸਿੱਖਿਆ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਸਾਨੂੰ ਗੁਰੂ ਸਾਹਿਬ ਦੇ ਦਿਖਾਏ ਰਸਤੇ ‘ਤੇ ਚੱਲਣ ਅਤੇ ਸਮਾਜ ਵਿੱਚ ਸਾਂਝੀਵਾਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ।

                               

ਸਪੀਕਰ ਸੰਧਵਾਂ ਨੇ ਵੀ ਦਿੱਤੀਆਂ ਵਧਾਈਆਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹਨ।

ਉਨ੍ਹਾਂ ਲੋਕਾਂ ਨੂੰ ਇਮਾਨਦਾਰੀ ਨਾਲ ਮਿਹਨਤ ਕਰਨ, ਹੱਕ-ਹਲਾਲ ਦੀ ਕਮਾਈ ਕਰਨ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬੱਤ ਦੇ ਭਲੇ ਦਾ ਸੰਦੇਸ਼ ਹਰ ਮਨੁੱਖ ਲਈ ਪ੍ਰੇਰਨਾ ਦਾ ਸਰੋਤ ਹੈ।

               

ਗੁਰੂ ਸਾਹਿਬ ਦੀਆਂ ਉਦਾਸੀਆਂ ਨੂੰ ਕੀਤਾ ਯਾਦ

ਸਪੀਕਰ ਸੰਧਵਾਂ ਨੇ ਗੁਰੂ ਸਾਹਿਬ ਦੀਆਂ ਉਦਾਸੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਯਾਤਰਾਵਾਂ ਦੌਰਾਨ ਲੋਕਾਂ ਨੂੰ ਸੱਚਾਈ, ਇਮਾਨਦਾਰੀ ਅਤੇ ਆਪਸੀ ਸਾਂਝ ਦਾ ਰਸਤਾ ਦਿਖਾਇਆ।

ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਮੁੱਚੀ ਮਨੁੱਖਤਾ ਨੂੰ ਖੁਸ਼ਹਾਲੀ, ਚੰਗੀ ਸਿਹਤ, ਆਪਸੀ ਪਿਆਰ ਅਤੇ ਸਦਭਾਵਨਾ ਦਾ ਅਸ਼ੀਰਵਾਦ ਬਖ਼ਸ਼ਣ।

NO COMMENTS

LEAVE A REPLY

Please enter your comment!
Please enter your name here

Exit mobile version