Home ਪੰਜਾਬ ਤਰਨਤਾਰਨ ‘ਚ ਮੈਡੀਕਲ ਕਾਲਜ ਅਤੇ ਕੁੜੀਆਂ ਲਈ UPSC ਸੈਂਟਰ ਖੋਲ੍ਹਣ ਦਾ ਐਲਾਨ

ਤਰਨਤਾਰਨ ‘ਚ ਮੈਡੀਕਲ ਕਾਲਜ ਅਤੇ ਕੁੜੀਆਂ ਲਈ UPSC ਸੈਂਟਰ ਖੋਲ੍ਹਣ ਦਾ ਐਲਾਨ

0
ਤਰਨਤਾਰਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਹਲਕੇ ਅਧੀਨ ਪਿੰਡ ਸਭਰਾ ਵਿੱਚ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਇਲਾਕੇ ਦੇ ਵਿਕਾਸ ਲਈ ਦੋ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਸ਼ਿਆਮ ਸਿੰਘ ਅਟਾਰੀ ਦੇ ਨਾਮ ‘ਤੇ ਕੁੜੀਆਂ ਲਈ ਮੈਡੀਕਲ ਕਾਲਜ ਖੋਲ੍ਹਣ ਅਤੇ ਲੜਕੀਆਂ ਲਈ UPSC ਦੀ ਤਿਆਰੀ ਵਾਸਤੇ ਵਿਸ਼ੇਸ਼ ਸੈਂਟਰ ਸਥਾਪਤ ਕਰਨ ਦਾ ਐਲਾਨ ਕੀਤਾ।

ਸੀਐਮ ਮਾਨ ਨੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਨਾਲ ਇਲਾਕੇ ਦੀਆਂ ਕੁੜੀਆਂ ਨੂੰ ਉੱਚ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੌਕੇ ਮਿਲਣਗੇ। ਮੈਡੀਕਲ ਕਾਲਜ ਅਤੇ UPSC ਸੈਂਟਰ ਖੋਲ੍ਹਣ ਦੇ ਐਲਾਨ ਨੂੰ ਖੇਤਰ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਨਾਲ ਜੋੜਿਆ ਜਾ ਰਿਹਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਵੀ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ “ਇੱਕ ਪਾਰਟੀ ਨੇ ਤਿੰਨ ਪੀੜ੍ਹੀਆਂ ਨੂੰ ਖਾ ਲਿਆ ਹੈ।” ਉਨ੍ਹਾਂ ਦਾ ਇਹ ਬਿਆਨ ਪ੍ਰੋਗਰਾਮ ਦੌਰਾਨ ਸਿਆਸੀ ਚਰਚਾ ਦਾ ਵਿਸ਼ਾ ਬਣਿਆ।

NO COMMENTS

LEAVE A REPLY

Please enter your comment!
Please enter your name here

Exit mobile version