HomePunjabCM ਮਾਨ ਨੇ ਰਾਜਪਾਲ ਦੇ ਸਵਾਲਾਂ ਦੇ ਦਿੱਤੇ ਜਵਾਬ, ਕਰਜ਼ੇ ਨੂੰ ਲੈ...

CM ਮਾਨ ਨੇ ਰਾਜਪਾਲ ਦੇ ਸਵਾਲਾਂ ਦੇ ਦਿੱਤੇ ਜਵਾਬ, ਕਰਜ਼ੇ ਨੂੰ ਲੈ ਕੇ ਕਹੀ ਇਹ ਗੱਲ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann)  ਨੇ ਰਾਜਪਾਲ ਦਾ ਮੁੱਦਾ ਉਠਾਇਆ। ਰਾਜਪਾਲ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਨੇ ਪਿਛਲੇ ਸੈਸ਼ਨ ਲਈ ਇਕ ਦਿਨ ਦੀ ਮਨਜ਼ੂਰੀ ਦਿੱਤੀ ਸੀ। ਫਿਰ ਅਗਲੇ ਦਿਨ ਉਨ੍ਹਾਂ ਨੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ, ਇਸ ਲਈ ਸਾਨੂੰ ਸੁਪਰੀਮ ਕੋਰਟ ਜਾਣਾ ਪਿਆ, ਫਿਰ 3 ਮਿੰਟ ਦੇ ਅੰਦਰ ਸਾਨੂੰ ਇਹ ਇਜਾਜ਼ਤ ਮਿਲ ਗਈ।

ਪੰਜਾਬ ਸਰਕਾਰ ਨੇ ਇਸ ‘ਤੇ 25 ਲੱਖ ਰੁਪਏ ਖਰਚ ਕੀਤੇ ਹਨ। ਜੇਕਰ ਉਨ੍ਹਾਂ ਨੇ ਇੱਥੋਂ ਇਜਾਜ਼ਤ ਦਿੱਤੀ ਹੁੰਦੀ ਤਾਂ 25 ਲੱਖ ਰੁਪਏ ਸਰਕਾਰੀ ਖ਼ਜ਼ਾਨੇ ਵਿੱਚ ਆਉਣੇ ਸਨ। ਉਨ੍ਹਾਂ ਕਿਹਾ ਕਿ ਜੇਕਰ ਮੈਂ ਰਾਜਪਾਲ ਨੂੰ ਪੱਤਰ ਲਿਖਦਾ ਹਾਂ ਤਾਂ ਉਹ ਇਹ 25 ਲੱਖ ਰੁਪਏ ਕਿਸ ਖਾਤੇ ਵਿੱਚ ਟਰਾਂਸਫਰ ਕਰਨਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇੱਕ-ਇੱਕ ਰੁਪਿਆ ਬਰਬਾਦ ਹੋਣ ‘ਤੇ ਦੁੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੈਸੇ ਦੀ ਬਰਬਾਦੀ ਹੋਣ ਨਾਲ ਕੋਈ ਫਰਕ ਨਹੀਂ ਪੈਂਦਾ ਪਰ ਜੇਕਰ ਹੁਣ ਪੈਸਾ ਬਰਬਾਦ ਹੁੰਦਾ ਹੈ ਤਾਂ ਇਹ ਸਾਡੀ ਨਾਕਾਮੀ ਹੋਵੇਗੀ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਅਸੀਂ ਕੀ ਜਵਾਬ ਦੇਵਾਂਗੇ।

ਉਨ੍ਹਾਂ ਕਿਹਾ ਕਿ ਰਾਜਪਾਲ ਨੇ ਪੁੱਛਿਆ ਸੀ ਕਿ ਸੂਬੇ ਸਿਰ ਇੰਨਾ ਕਰਜ਼ਾ ਕਿਵੇਂ ਚੜ੍ਹ ਗਿਆ, ਇਹ ਕਰਜ਼ਾ ਸਾਨੂੰ ਵਿਰਾਸਤ ਵਿੱਚ ਮਿਲਿਆ ਹੈ, ਪਰ ਉਸ ਸਮੇਂ ਰਾਜਪਾਲ ਨੇ ਕਿਸੇ ਸਰਕਾਰ ਨੂੰ ਨਹੀਂ ਪੁੱਛਿਆ। ਉਨ੍ਹਾਂ ਕਿਹਾ ਕਿ ਅਸੀਂ ਕਰਜ਼ੇ ਵੀ ਮੋੜਾਂਗੇ ਅਤੇ ਲੋਕਾਂ ਨੂੰ ਸਹੂਲਤਾਂ ਵੀ ਦੇਵਾਂਗੇ ਪਰ ਇਸ ਦਾ ਮਤਲਬ ਇਹ ਨਹੀਂ ਕਿ ਲੋਕਾਂ ਦੀ ਚੁਣੀ ਹੋਈ ਸਰਕਾਰ ਦੇ ਹਰ ਕੰਮ ਵਿੱਚ ਅੜਿੱਕਾ ਪੈ ਜਾਵੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments