ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਕੈਬਨਿਟ ਦੀ ਅਗਲੀ ਮੀਟਿੰਗ ਬੁਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਸੋਮਵਾਰ 20.11.2023 ਨੂੰ ਸਵੇਰੇ 11 ਵਜੇ ਕਮੇਟੀ ਰੂਮ, ਦੂਜੀ ਮੰਜ਼ਿਲ, ਪੰਜਾਬ ਸਕੱਤਰੇਤ, ਚੰਡੀਗੜ੍ਹ (Chandigarh) ਵਿਖੇ ਹੋਵੇਗੀ।
ਪੰਜਾਬ ਦੇ ਸਾਰੇ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਪੰਜਾਬ ਮੰਤਰੀ ਮੰਡਲ ਦੀ ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ।