HomePunjabਸੀ.ਐਮ ਮਾਨ ਨੇ ਟੀ-20 ਵਿਸ਼ਵ ਕੱਪ ਜਿੱਤਣ 'ਤੇ ਟੀਮ ਇੰਡੀਆ ਨੂੰ ਦਿੱਤੀ...

ਸੀ.ਐਮ ਮਾਨ ਨੇ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਟੀਮ ਇੰਡੀਆ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਰੋਹਿਤ ਸ਼ਰਮਾ (Rohit Sharma) ਦੀ ਕਪਤਾਨੀ ਵਿੱਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਭਾਰਤੀ ਟੀਮ ਨੇ ਬੀਤੇ ਦਿਨ ਯਾਨੀ ਸ਼ਨੀਵਾਰ (29 ਜੂਨ) ਨੂੰ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਟੀਮ ਇੰਡੀਆ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ‘ਗੁੱਡ ਮਾਰਨਿੰਗ… ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ… ਭਾਰਤ ਇਕ ਵੀ ਮੈਚ ਗੁਆਏ ਬਿਨਾਂ ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ ਹੈ… ਪੂਰੀ ਟੀਮ ‘ਤੇ ਬਹੁਤ ਮਾਣ ਹੈ – ਬਹੁਤ-ਬਹੁਤ ਵਧਾਈਆਂ… ਤੁਸੀਂ ਪੂਰੇ ਦੇਸ਼ ਦਾ ਮਾਣ ਹੋ… ਚੱਕਦੇ ਭਾਰਤ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments