ਚੰਡੀਗੜ੍ਹ: ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਰੋਇੰਗ ਟੀਮ ਲਈ ਪੰਜਾਬ ਦੇ ਸਤਨਾਮ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ ਹੈ। ਸਤਨਾਮ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਲਮਾਨ ਖਾਨ ਨੇ ਪੁਰਸ਼ਾਂ ਦੀ ਡਬਲ ਸਕਲਜ਼ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਇਸ ਪ੍ਰਾਪਤੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਤਨਾਮ ਸਿੰਘ ਅਤੇ ਸਲਮਾਨ ਖਾਨ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੋਵਾਂ ਖਿਡਾਰੀਆਂ ਨੇ ਏਸ਼ੀਆਈ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ।
ਸਤਨਾਮ ਸਿੰਘ ਨੂੰ ਮਿਲਣਗੇ 50 ਲੱਖ ਰੁਪਏ
ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੀ ਰਾਜ ਖੇਡ ਨੀਤੀ ਤਹਿਤ ਸਤਨਾਮ ਸਿੰਘ ਨੂੰ 50 ਲੱਖ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਨੇ ਦੋਵਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਉਪਲਬਧੀ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ।
ਡਬਲ ਸਕਲਜ਼ ਵਿੱਚ ਭਾਰਤ ਦਾ ਇਤਿਹਾਸਕ ਤਮਗਾ
ਸਤਨਾਮ ਸਿੰਘ ਅਤੇ ਸਲਮਾਨ ਖਾਨ ਨੇ 6:13.25 ਦੇ ਸਮੇਂ ਨਾਲ ਦੌੜ ਪੂਰੀ ਕਰਦਿਆਂ ਕਾਂਸੀ ਦਾ ਤਮਗਾ ਜਿੱਤਿਆ। ਇਸ ਨਾਲ ਪੁਰਸ਼ਾਂ ਦੀ ਡਬਲ ਸਕਲਜ਼ ਸਪर्धਾ ਵਿੱਚ ਏਸ਼ੀਆਈ ਖੇਡਾਂ ਦਾ ਭਾਰਤ ਨੂੰ ਪਹਿਲਾ ਤਮਗਾ ਮਿਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੀਆਂ ਅਜਿਹੀਆਂ ਕਾਮਯਾਬੀਆਂ ਸੂਬੇ ਦੀ ਖੇਡ ਪ੍ਰਤਿਭਾ ਨੂੰ ਹੋਰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
