HomeਸੰਸਾਰCM ਮਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਮੰਗ

CM ਮਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਮੰਗ

ਚੰਡੀਗੜ੍ਹ: ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਜ਼ੋਰ ਫੜਨ ਲੱਗੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹਨ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਲਈ ਅਰਦਾਸ ਕਰਦੀ ਹੈ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਲਾਂਘਾ ਮੁੜ ਖੋਲ੍ਹਣ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ।

CM ਭਗਵੰਤ ਮਾਨ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰੇਗੀ ਅਤੇ ਜਲਦ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਬਾਰੇ ਐਲਾਨ ਕਰੇਗੀ।

ਮੁੱਖ ਮੰਤਰੀ ਦੀ ਇਸ ਅਪੀਲ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਸੰਗਤਾਂ ਵੀ ਲੰਬੇ ਸਮੇਂ ਤੋਂ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ ਕਰਨ ਦੀ ਉਡੀਕ ਕਰ ਰਹੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments