HomePunjabCM ਮਾਨ ਨੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਮੌਤ 'ਤੇ ਕੀਤਾ...

CM ਮਾਨ ਨੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਬਰਨਾਲਾ: ਬਰਨਾਲਾ (Barnala) ਵਿੱਚ ਨੈਸ਼ਨਲ ਕਬੱਡੀ ਖਿਡਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ (Punjab Police Head Constable Darshan Singh) ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ (CM Mann) ਨੇ ਟਵੀਟ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਇੱਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਜਿਸ ਵਿੱਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੀ ਮੌਤ ਹੋ ਗਈ। ਪ੍ਰਸ਼ਾਸਨ ਅਤੇ ਪੁਲਿਸ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਫੜ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਦਰਸ਼ਨ ਸਿੰਘ ਜੀ ਦੇ ਪਰਿਵਾਰ ਵਾਲਿਆਂ ਨਾਲ ਦਿਲੋਂ ਹਮਦਰਦੀ…ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ 1 ਕਰੋੜ ਰੁਪਏ ਸਹਾਇਤਾ ਰਾਸ਼ੀ ਅਲੱਗ ਤੋਂ ਦਿੱਤੀ ਜਾਵੇਗੀ…ਬਹਾਦਰ ਪੁਲਸ ਕਰਮੀ ਦੇ ਜਜ਼ਬੇ ਨੂੰ ਦਿਲੋਂ ਸਲਾਮ…

 

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments