Home ਖੇਡਾਂ ਕਬੱਡੀ ’ਚ ਮਹਿਲਾ ਟੀਮ ਦੀ ਸੋਨੇ ਦੀ ਜਿੱਤ ’ਤੇ CM ਨੇ ਜਤਾਈ...

ਕਬੱਡੀ ’ਚ ਮਹਿਲਾ ਟੀਮ ਦੀ ਸੋਨੇ ਦੀ ਜਿੱਤ ’ਤੇ CM ਨੇ ਜਤਾਈ ਖੁਸ਼ੀ

0

ਚੰਡੀਗੜ੍ਹ: ਏਸ਼ਿਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕਬੱਡੀ ਟੀਮ ਵੱਲੋਂ ਸੋਨ ਤਗਮਾ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਟੀਮ ਨੇ ਫਾਈਨਲ ਮੁਕਾਬਲੇ ਵਿੱਚ ਈਰਾਨ ਨੂੰ ਹਰਾਕੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ ਹੈ। ਉਨ੍ਹਾਂ ਮਹਿਲਾ ਕਬੱਡੀ ਟੀਮ ਦੀ ਇਸ ਪ੍ਰਾਪਤੀ ਨੂੰ ਦੇਸ਼ ਲਈ ਮਾਣ ਵਾਲਾ ਪਲ ਦੱਸਿਆ।

ਭਗਵੰਤ ਮਾਨ ਨੇ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਭਾਰਤੀ ਮਹਿਲਾ ਕਬੱਡੀ ਟੀਮ ਦਾ ਇਹ ਚੌਥਾ ਸੋਨ ਤਗਮਾ ਹੈ। ਉਨ੍ਹਾਂ ਕਿਹਾ ਕਿ ਖਿਡਾਰਨਾਂ ਦੀ ਇਸ ਉਪਲਬਧੀ ਨਾਲ ਦੇਸ਼ ਭਰ ਵਿੱਚ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਮਹਿਲਾ ਖਿਡਾਰੀਆਂ ਨੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਮੁੱਖ ਮੰਤਰੀ ਨੇ ਖਿਡਾਰਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਯਤਨ ਜਾਰੀ ਹਨ।

ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਦੀ ਰਵਾਇਤੀ ਖੇਡ ਕਬੱਡੀ ਨੂੰ ਹੋਰ ਉੱਚਾਈਆਂ ਤੱਕ ਲਿਜਾਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version