HomePunjabਰਾਜਪਾਲ ਦੀ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਧਮਕੀ 'ਤੇ CM ਮਾਨ ਨੇ ਦਿੱਤਾ...

ਰਾਜਪਾਲ ਦੀ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਧਮਕੀ ‘ਤੇ CM ਮਾਨ ਨੇ ਦਿੱਤਾ ਇਹ ਜਵਾਬ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Governor Banwarilal Purohit) ਵੱਲੋਂ ਰਾਸ਼ਟਰਪਤੀ ਸ਼ਾਸਨ ਦੀ ਚਿਤਾਵਨੀ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪ੍ਰਤੀਕਿਰਿਆ ਦਿੱਤੀ। ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਉਹ 3.5 ਕਰੋੜ ਪੰਜਾਬੀਆਂ ਦਾ ਸੁਨੇਹਾ ਲੈ ਕੇ ਆਏ ਹਨ। ਕੱਲ੍ਹ ਰਾਜਪਾਲ ਨੇ ਪੰਜਾਬੀਆਂ ਨੂੰ ਧਮਕੀ ਦਿੱਤੀ ਸੀ ਕਿ ਉਹ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਪਿਆਰ ਨਾਲ ਜਾਨ ਲੈ ਲਵੋ, ਜੇਕਰ ਧੱਕਾ ਕੀਤਾ ਗਿਆ ਤਾਂ ਪੰਜਾਬੀ ਜਵਾਬ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਲਾਅ ਐਂਡ ਆਰਡਰ ਦੀ ਗੱਲ ਕਰ ਰਹੇ ਹਨ। ਪੰਜਾਬ ਵਿਚ 23518 ਡਰੱਗ ਸਮੱਗਲਰ ਗ੍ਰਿਫ਼ਤਾਰ ਕੀਤੇ ਹਨ। 17632 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ, 1627 ਕਿੱਲੋ ਹੈਰੋਇਨ ਫੜੀ ਗਈ ਹੈ। 13.29 ਕਰੋੜ ਡਰੱਗ ਮਨੀ ਫੜੀ ਗਈ ਹੈ ਅਤੇ ਸਮੱਗਲਰਾਂ ਦੀਆਂ ਪ੍ਰਾਪਰਟੀਆਂ ਵੀ ਐਟਚ ਕੀਤੀਆਂ ਜਾ ਰਹੀਆਂ  ਹਨ। ਇਸ ਤੋਂ ਇਲਾਵਾ 66 ਸਮੱਗਲਰਾਂ ਦੀਆਂ ਪ੍ਰਾਪਟੀਆਂ ਅਟੈਚ ਕੀਤੀਆਂ ਜਾ ਚੁੱਕੀਆਂ ਹਨ। ਮਾਨ ਨੇ ਕਿਹਾ ਕਿ ਲੜਾਈ ਤਾਂ ਪਹਿਲੇ ਦਿਨ 16 ਮਾਰਚ ਤੋਂ ਹੀ ਚੱਲ ਰਹੀ ਸੀ ਪਰ ਹੁਣ ਲੜਾਈ ਹੱਲਾ ਬੋਲ ’ਤੇ ਆ ਗਈ ਹੈ। ਜੇ ਇਕੱਲੇ ਅਗਸਤ ਮਹੀਨੇ ਦੀ ਗੱਲ ਕਰੀਏ ਤਾਂ 23 ਅਗਸਤ ਨੂੰ ਸਪੈਸ਼ਲ ਟਾਸਕ ਫੋਰਸ ਨੇ 41 ਕਿੱਲੋ ਹੈਰੋਇਨ ਫੜੀ, 21 ਅਗਸਤ ਨੂੰ 29.2 ਕਿੱਲੋ ਹੈਰੋਇਨ ਫੜੀ, 17 ਅਗਸਤ ਨੂੰ 8 ਕਿਲੋ, 11 ਅਗਸਤ ਨੂੰ 5 ਕਿਲੋ, 10 ਅਗਸਤ ਨੂੰ 12 ਕਿੱਲੋ ਹੈਰੋਇਨ ਫੜੀ ਗਈ। ਇਸ ਦੇ ਨਾਲ-ਨਾਲ ਗੈਂਗਸਟਰ ’ਤੇ ਵੀ ਸ਼ਿਕੰਜਾ ਕੱਸਿਆ ਹੋਇਆ ਹੈ। ਪੰਜਾਬ ਪੁਲਿਸ ਨੇ 753 ਹਾਰਡ ਕੋਰ ਗੈਂਗਸਟਰ ਗ੍ਰਿਫ਼ਤਾਰ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦੀ ਤਰਫੋਂ 16 ਚਿੱਠੀਆਂ ਲਿਖੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਉਨ੍ਹਾਂ ਨੇ 9 ਦੇ ਜਵਾਬ ਦੇ ਦਿੱਤੇ ਹਨ, ਬਾਕੀਆਂ ਦਾ ਜਵਾਬ ਦੇਣ ਲਈ ਉਹ ਤਿਆਰ ਹਨ, ਉਹ ਵੀ ਜਲਦੀ ਦੇ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਵੱਲੋਂ ਲਿਖੇ ਸਾਰੇ ਪੱਤਰਾਂ ਨੂੰ ਪੜ੍ਹ ਕੇ ਲੱਗਦਾ ਹੈ ਕਿ ਉਹ ਸੱਤਾ ਦੇ ਭੁੱਖੇ ਹਨ। ਅਜਿਹੇ ‘ਚ ਮੈਂ ਉਨ੍ਹਾਂ ਨੂੰ ਸਲਾਹ ਦਿੰਦਾ ਹਾਂ ਕਿ ਉਹ ਰਾਜਸਥਾਨ ਦਾ ਰਹਿਣ ਵਾਲਾ ਹੈ, ਇਸ ਲਈ ਆਉਣ ਵਾਲੇ ਦਿਨਾਂ ‘ਚ ਵਿਧਾਨ ਸਭਾ ਚੋਣਾਂ ਹਨ, ਭਾਜਪਾ ਦਾ ਚਿਹਰਾ ਬਣ ਕੇ ਮੁੱਖ ਮੰਤਰੀ ਦੀ ਚੋਣ ਲੜਨ ਅਤੇ ਸੱਤਾ ਸੰਭਾਲਣ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੱਕ ਉਨ੍ਹਾਂ ਪੰਜਾਬ ਦੇ ਮੁੱਦੇ ਬਾਰੇ ਕੇਂਦਰ ਕੋਲ ਕੋਈ ਮੰਗ ਨਹੀਂ ਕੀਤੀ।

ਰਾਜਪਾਲ ਨੇ ਦਿੱਤੀ ਸੀ ਇਹ ਚਿਤਾਵਨੀ
ਦੱਸ ਦੇਈਏ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੱਲ ਰਹੀ ਚਿੱਠੀ ਜੰਗ ਨੇ ਹੁਣ ਗੰਭੀਰ ਰੂਪ ਲੈ ਲਿਆ ਹੈ। ਰਾਜਪਾਲ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕਰਨ ਦੀ ਚੇਤਾਵਨੀ ਦਿੱਤੀ ਸੀ। ਰਾਜਪਾਲ ਵੱਲੋਂ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਉਨ੍ਹਾਂ ਦੀਆਂ ਚਿੱਠੀਆਂ ਦਾ ਕੋਈ ਜਵਾਬ ਨਹੀਂ ਦੇ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਭੱਦੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਕਿ ਉਹ ਸੰਵਿਧਾਨਕ ਮਸ਼ੀਨਰੀ ਦੀ ਅਸਫਲਤਾ ਬਾਰੇ ਧਾਰਾ 356 ਦੇ ਤਹਿਤ ਭਾਰਤ ਦੇ ਰਾਸ਼ਟਰਪਤੀ ਨੂੰ ਰਿਪੋਰਟ ਭੇਜਣ ਅਤੇ ਆਈਪੀਸੀ ਦੀ ਧਾਰਾ 124 ਤਹਿਤ ਅਪਰਾਧਿਕ ਕਾਰਵਾਈ ਸ਼ੁਰੂ ਕਰਨ ਦਾ ਫੈਸਲਾ ਕਰਨ, ਮੁੱਖ ਮੰਤਰੀ ਨੂੰ ਉਨ੍ਹਾਂ ਵੱਲੋਂ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments