ਅੱਜ ‘ਖੇਡਾਂ ਵਤਨ ਪੰਜਾਬ ਦੀਆਂ – 2026’ ਦੇ ਆਗਾਮੀ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਸੀ.ਐੱਮ ਮਾਨ ਨੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸੀ.ਐੱਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਸੂਬੇ ਨੂੰ ਖੇਡਾਂ ਵਿੱਚ ਮੁੜ ਨੰਬਰ ਵਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ… ਇਨ੍ਹਾਂ ਖੇਡਾਂ ਵਿੱਚ ਜੇਤੂ ਖਿਡਾਰੀਆਂ ਲਈ ਸ਼ਾਨਦਾਰ ਨਕਦ ਇਨਾਮਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਮੇਰੀ ਪੰਜਾਬ ਦੇ ਸਾਰੇ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਹੈ ਕਿ ਇਨ੍ਹਾਂ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਵੋ | ਦਿੱਤੇ ਗਏ ਕਿਊ ਆਰ ਕੋਡ (QR Code) ਨੂੰ ਸਕੈਨ ਕਰੋ ਅਤੇ ਅੱਜ ਹੀ ਆਪਣੀ ਰਜਿਸਟ੍ਰੇਸ਼ਨ ਕਰਵਾਓ.. ਆਓ ਰਲ ਕੇ ਪੰਜਾਬ ਨੂੰ ਖੇਡਾਂ ਦਾ ਸਿਰਮੌਰ ਬਣਾਈਏ…










