HomePunjabCM ਮਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਵਸਨੀਕਾਂ ਨੂੰ ਦੇਣਗੇ ਵੱਡਾ ਤੋਹਫ਼ਾ

CM ਮਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਵਸਨੀਕਾਂ ਨੂੰ ਦੇਣਗੇ ਵੱਡਾ ਤੋਹਫ਼ਾ

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਅੱਜ ਜ਼ਿਲ੍ਹਾ ਸੰਗਰੂਰ ਦੇ ਵਸਨੀਕਾਂ ਨੂੰ ਵੱਡਾ ਤੋਹਫ਼ਾ ਦੇਣਗੇ । ਉਹ ਸੰਗਰੂਰ ਜ਼ਿਲ੍ਹੇ ਵਿੱਚ 869 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਵਿੱਚ ‘ਵਿਕਾਸ ਕ੍ਰਾਂਤੀ ਰੈਲੀ’ ਕਰਨਗੇ । ਉਹ ਲੋਕਾਂ ਦੀ ਸਹੂਲਤ ਲਈ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਹ ਜ਼ਿਲ੍ਹੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਅੱਜ ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਦਾ ਉਦੇਸ਼ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ, ਜਿਸ ਨਾਲ ਲੋਕਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਪਿੰਡ ਚੀਮਾ ਵਿਖੇ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ। ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤੇ ਜਾਣ ਵਾਲੇ ਮੁੱਖ ਪ੍ਰਾਜੈਕਟਾਂ ਵਿੱਚ ਧੂਰੀ ਵਿਖੇ 80 ਬੈੱਡਾਂ ਵਾਲਾ ਜੱਚਾ- ਬੱਚਾ ਹਸਪਤਾਲ, ਕੌਹਰੀਆਂ ਵਿਖੇ 30 ਬੈੱਡਾਂ ਵਾਲਾ ਕਮਿਊਨਿਟੀ ਹੈਲਥ ਸੈਂਟਰ ਅਤੇ ਚੀਮਾ ਵਿਖੇ 30 ਬੈੱਡਾਂ ਵਾਲਾ ਪੇਂਡੂ ਹਸਪਤਾਲ ਸ਼ਾਮਲ ਹਨ। ਇਹ ਪ੍ਰਾਜੈਕਟ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨਗੇ।

ਜ਼ਿਕਰਯੋਗ ਹੈ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਝਦਾਰੀ ਨਾਲ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਇੱਕ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਨਵੇਂ ਯੁੱਗ ਦਾ ਸੂਰਜ ਚੜ੍ਹਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments