HomePunjabਲੁਧਿਆਣਾ 'ਚ ਹੋਣ ਵਾਲੀ ਬਹਿਸ ਨੂੰ ਲੈ ਕੇ CM ਮਾਨ ਦਾ ਨਵਾਂ...

ਲੁਧਿਆਣਾ ‘ਚ ਹੋਣ ਵਾਲੀ ਬਹਿਸ ਨੂੰ ਲੈ ਕੇ CM ਮਾਨ ਦਾ ਨਵਾਂ ਟਵੀਟ ਆਇਆ ਸਾਹਮਣੇ

ਲੁਧਿਆਣਾ: 1 ਨਵੰਬਰ ਨੂੰ ਲੁਧਿਆਣਾ ‘ਚ ਹੋਣ ਵਾਲੀ ਬਹਿਸ (debate) ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਾ ਨਵਾਂ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਪੰਜਾਬੀਆਂ ਨੂੰ ਇਸ ਬਹਿਸ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ”ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ “ਪੰਜਾਬ ਮੰਗਦਾ ਜਵਾਬ”…

ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਵਿਰੋਧੀਆਂ ਨਾਲ ਖੁੱਲ੍ਹੀ ਬਹਿਸ ਲਈ ਪੂਰੀ ਤਿਆਰੀ ਕਰ ਲਈ ਹੈ। ਇਹ ਬਹਿਸ 1 ਨਵੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਹਿਸ ਦਾ ਸਮਾਂ ਕਰੀਬ 12 ਵਜੇ ਰੱਖਿਆ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments