Homeਪੰਜਾਬਝੋਟਾ ਮਾਮਲੇ ’ਚ CM ਮਾਨ ਦਾ ਬਿਆਨ, ਕਿਹਾ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਝੋਟਾ ਮਾਮਲੇ ’ਚ CM ਮਾਨ ਦਾ ਬਿਆਨ, ਕਿਹਾ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਧਰਨਾ 14ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਲੰਬੇ ਸਮੇਂ ਤੋਂ ਜਾਰੀ ਇਸ ਸੰਘਰਸ਼ ਦੌਰਾਨ ਮਾਮਲੇ ਦਾ ਹੱਲ ਕੱਢਣ ਲਈ ਸਰਕਾਰ ਅਤੇ ਸੰਘਰਸ਼ ਕਮੇਟੀ ਵਿਚਾਲੇ ਗੱਲਬਾਤ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪਰਿਵਾਰ ਅਤੇ ਸੰਘਰਸ਼ ਕਮੇਟੀ ਨੇ ਫ਼ੈਸਲਾ ਕਰਨਾ ਹੈ ਕਿ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਦੀ ਪ੍ਰਕਿਰਿਆ ਨੂੰ ਕਦੋਂ ਅੱਗੇ ਵਧਾਇਆ ਜਾਵੇਗਾ।

ਪਰਿਵਾਰ ਅਤੇ ਸੰਘਰਸ਼ ਕਮੇਟੀ ਦੀ ਮੀਟਿੰਗ ਅਹਿਮ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਅਗਲੀ ਰਣਨੀਤੀ ਤੈਅ ਕਰਨ ਲਈ ਪਰਿਵਾਰ ਅਤੇ ਸੰਘਰਸ਼ ਕਮੇਟੀ ਵਿਚਾਲੇ ਮੀਟਿੰਗ ਹੋਣੀ ਹੈ। ਇਸ ਬੈਠਕ ਦੌਰਾਨ ਅਗਲੇ ਕਦਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਅੰਤਿਮ ਸਸਕਾਰ ਅਤੇ ਧਰਨੇ ਨੂੰ ਲੈ ਕੇ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ।

ਉੱਧਰ, ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵੀ ਪਰਿਵਾਰ ਨਾਲ ਸੰਪਰਕ ਵਿੱਚ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੰਘਰਸ਼ ਕਮੇਟੀ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ। ਹਾਲਾਂਕਿ, ਪਰਿਵਾਰ ਵੱਲੋਂ ਮੁੱਖ ਮੰਗਾਂ ਪੂਰੀਆਂ ਹੋਣ ਤੱਕ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨਾ ਕਰਨ ਦੀ ਗੱਲ ਕਹੀ ਗਈ ਹੈ।

ਝੋਟਾ ਦੀ ਪਤਨੀ ਨੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

ਇਸ ਮਾਮਲੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਪੰਜਾਬ ਵਿੱਚ ਨਸ਼ਿਆਂ ਕਾਰਨ ਪ੍ਰਭਾਵਿਤ ਹੋ ਰਹੇ ਪਰਿਵਾਰਾਂ ਅਤੇ ਨੌਜਵਾਨਾਂ ਦੇ ਮੁੱਦੇ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਿਰਫ਼ ਝੋਟਾ ਦੇ ਮਾਮਲੇ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਇੱਕ ਵੱਡੀ ਸਾਂਝੀ ਲੜਾਈ ਬਣਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ।

ਮਨਪ੍ਰੀਤ ਕੌਰ ਮੁਤਾਬਕ, ਨਸ਼ਿਆਂ ਵਿਰੁੱਧ ਪਰਵਿੰਦਰ ਸਿੰਘ ਝੋਟਾ ਵੱਲੋਂ ਸ਼ੁਰੂ ਕੀਤੀ ਗਈ ਲੜਾਈ ਨੂੰ ਅੱਗੇ ਵਧਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਹੁਣ ਸਾਰਿਆਂ ਦੀਆਂ ਨਜ਼ਰਾਂ ਪਰਿਵਾਰ ਅਤੇ ਸੰਘਰਸ਼ ਕਮੇਟੀ ਦੀ ਅਗਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments