ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗਣੇਸ਼ ਚਤੁਰਥੀ, ਹਰਤਾਲਿਕਾ ਤੀਜ ਅਤੇ ਹਿੰਦੀ ਦਿਵਸ ਦੇ ਮੌਕੇ ’ਤੇ ਸੂਬਾ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਗਣੇਸ਼ ਚਤੁਰਥੀ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਭਗਵਾਨ ਸ੍ਰੀ ਗਣੇਸ਼ ਜੀ ਸਾਰਿਆਂ ਦੇ ਜੀਵਨ ਵਿੱਚੋਂ ਹਰ ਤਰ੍ਹਾਂ ਦੀਆਂ ਰੁਕਾਵਟਾਂ ਦੂਰ ਕਰਨ ਅਤੇ ਹਰੇਕ ਪਰਿਵਾਰ ਨੂੰ ਸੁੱਖ, ਸਮ੍ਰਿੱਧੀ ਤੇ ਸਫਲਤਾ ਬਖਸ਼ਣ।
ਹਰਤਾਲਿਕਾ ਤੀਜ ਦੇ ਪਾਵਨ ਮੌਕੇ ’ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਤਾ ਪਾਰਵਤੀ ਅਤੇ ਭਗਵਾਨ ਸ਼ਿਵ ਜੀ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਿਰਪਾ ਨਾਲ ਹਰੇਕ ਪਰਿਵਾਰ ਵਿੱਚ ਪਿਆਰ, ਭਾਈਚਾਰਾ, ਸਦਭਾਵਨਾ ਅਤੇ ਖੁਸ਼ਹਾਲੀ ਬਣੀ ਰਹੇ।
ਇਸੇ ਤਰ੍ਹਾਂ ਹਿੰਦੀ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਿੰਦੀ ਭਾਸ਼ਾ ਸਾਡੀ ਸੰਸਕ੍ਰਿਤੀ, ਸਾਡੇ ਸੰਸਕਾਰਾਂ ਅਤੇ ਰਾਸ਼ਟਰੀ ਚੇਤਨਾ ਦੀ ਇੱਕ ਮਜ਼ਬੂਤ ਅਭਿਵਿਅਕਤੀ ਹੈ। ਉਨ੍ਹਾਂ ਲੋਕਾਂ ਨੂੰ ਹਿੰਦੀ ਭਾਸ਼ਾ ਦੇ ਸਨਮਾਨ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਇਨ੍ਹਾਂ ਤਿੰਨਾਂ ਮੌਕਿਆਂ ’ਤੇ ਸੂਬੇ ਦੇ ਲੋਕਾਂ ਦੀ ਖੁਸ਼ਹਾਲੀ, ਤਰੱਕੀ ਅਤੇ ਆਪਸੀ ਭਾਈਚਾਰੇ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
