Homeਦੇਸ਼ਸੀ.ਐਮ ਸੋਰੇਨ ਨੇ ਆਦਿਵਾਸੀਆਂ ਤੇ ਦਲਿਤਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ

ਸੀ.ਐਮ ਸੋਰੇਨ ਨੇ ਆਦਿਵਾਸੀਆਂ ਤੇ ਦਲਿਤਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ

ਰਾਂਚੀ : ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਰਾਜ ਦੇ ਆਦਿਵਾਸੀਆਂ ਅਤੇ ਦਲਿਤਾਂ ਨੂੰ 50 ਸਾਲ ਦੇ ਹੁੰਦੇ ਹੀ ਪੈਨਸ਼ਨ ਦਾ ਲਾਭ ਮਿਲੇਗਾ। ਰਾਜ ਵਿੱਚ ਝਾਰਖੰਡ ਮੁਕਤੀ ਮੋਰਚਾ (JMM) ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ਰਾਂਚੀ ਦੇ ਮੁਰਹਾਬਾਦੀ ਮੈਦਾਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸੋਰੇਨ ਨੇ ਇਹ ਐਲਾਨ ਕੀਤਾ।

ਮੁੱਖ ਮੰਤਰੀ ਹੇਮੰਤ ਨੇ ਕਿਹਾ, ‘ਸਰਕਾਰ ਨੇ ਆਦਿਵਾਸੀਆਂ ਅਤੇ ਦਲਿਤਾਂ ਨੂੰ 50 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਵਿੱਚ ਮੌਤ ਦਰ ਬਹੁਤ ਜ਼ਿਆਦਾ ਹੈ ਅਤੇ ਉਨ੍ਹਾਂ ਨੂੰ 60 ਸਾਲ ਬਾਅਦ ਨੌਕਰੀ ਨਹੀਂ ਮਿਲਦੀ। ਇਹ ਫ਼ੈਸਲਾ ਖਾਸ ਕਰਕੇ ਸੂਬੇ ਦੇ ਕਮਜ਼ੋਰ ਆਦਿਵਾਸੀ ਵਰਗਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ।

ਸੋਰੇਨ ਨੇ ਦਾਅਵਾ ਕੀਤਾ ਕਿ 2000 ਵਿੱਚ ਝਾਰਖੰਡ ਦੇ ਰਾਜ ਬਣਨ ਤੋਂ ਬਾਅਦ 20 ਸਾਲਾਂ ਵਿੱਚ ਸਿਰਫ 16 ਲੱਖ ਲੋਕਾਂ ਨੂੰ ਪੈਨਸ਼ਨ ਦਾ ਲਾਭ ਮਿਲਿਆ, ਪਰ ਉਨ੍ਹਾਂ ਦੀ ਸਰਕਾਰ ਨੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਹੈ ਅਤੇ ਹੁਣ ਇਹ 36 ਲੱਖ ਲੋਕਾਂ ਨੂੰ ਪੈਨਸ਼ਨ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ, ‘ਸਾਡੀ ਸਰਕਾਰ ਦੇ 4 ਸਾਲਾਂ ‘ਚ ਅਸੀਂ 60 ਸਾਲ ਤੋਂ ਵੱਧ ਉਮਰ ਦੇ 36 ਲੱਖ ਲੋਕਾਂ ਨੂੰ ਪੈਨਸ਼ਨ ਮੁਹੱਈਆ ਕਰਵਾਈ ਹੈ। ਇਨ੍ਹਾਂ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਵਿਧਵਾਵਾਂ ਅਤੇ ਸਰੀਰਕ ਤੌਰ ‘ਤੇ ਅਪਾਹਜ ਲੋਕ ਸ਼ਾਮਲ ਹਨ।

ਸੋਰੇਨ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ ਅਤੇ ਬਹੁਤ ਸਾਰੀਆਂ ਯੋਜਨਾਵਾਂ ਹਨ ਜੋ ਪਹਿਲੀ ਵਾਰ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸ ਵਿੱਚ ਉਨ੍ਹਾਂ ਦੀ ਸਰਕਾਰ ਦੇ ਆਊਟਰੀਚ ਪ੍ਰੋਗਰਾਮ ‘ਆਪਕੀ ਯੋਜਨਾ, ਆਪਕੀ ਸਰਕਾਰ, ਆਪਕੇ ਦੁਆਰ’ ਵੀ ਸ਼ਾਮਲ ਹੈ।

ਸੀਐਮ ਹੇਮੰਤ ਨੇ ਕਿਹਾ ਕਿ ਇਸ ਸਰਕਾਰੀ ਯੋਜਨਾ ਦਾ ਉਦੇਸ਼ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਘਰ ਘਰ ਜਾ ਕੇ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ। ਮੁੱਖ ਮੰਤਰੀ ਨੇ ਇਸ ਮੌਕੇ 4,547 ਕਰੋੜ ਰੁਪਏ ਦੇ 343 ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ।

ਵਿਰੋਧੀ ਧਿਰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਚੁਟਕੀ ਲੈਂਦਿਆਂ ਸੋਰੇਨ ਨੇ ਕਿਹਾ ਕਿ ਭਾਜਪਾ ਝਾਰਖੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ‘ਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ ਅਤੇ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੰਮ ਕਰੇਗੀ। ਉਨ੍ਹਾਂ ਕਿਹਾ, ‘ਜਦੋਂ ਸਾਡੀ ਸਰਕਾਰ ਨੇ 1932 ਦੇ ਖਾਤਿਆ (ਜ਼ਮੀਨ ਦੇ ਰਿਕਾਰਡ) ਦੇ ਆਧਾਰ ‘ਤੇ ਰੁਜ਼ਗਾਰ ਨੀਤੀ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਵਿਰੋਧੀ ਧਿਰ ਦੁਖੀ ਹੋ ਗਈ ਅਤੇ ਇਸ ਵਿਰੁੱਧ ਸਾਜ਼ਿਸ਼ ਰਚ ਦਿੱਤੀ।’

ਸੋਰੇਨ ਨੇ ਪੁੱਛਿਆ, ‘ਉਨ੍ਹਾਂ (ਵਿਰੋਧੀ ਧਿਰਾਂ) ਨੇ ਰਾਜਪਾਲ ਦੇ ਕੰਨ ‘ਚ ਕੁਝ ਬੋਲਿਆ ਅਤੇ ਰੁਕਾਵਟ ਖੜ੍ਹੀ ਕੀਤੀ… ਜਦੋਂ ਦੂਜੇ ਸੂਬਿਆਂ ਨੂੰ ਸਥਾਨਕ ਲੋਕਾਂ ਨੂੰ ਨੌਕਰੀਆਂ ਦੇਣ ‘ਚ ਕੋਈ ਦਿੱਕਤ ਨਹੀਂ ਹੈ ਤਾਂ ਸਾਡੇ ਸੂਬੇ ‘ਚ ਇਹ ਸਮੱਸਿਆ ਕਿਉਂ ਹੈ?’ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਸੋਰੇਨ ਨੇ ਕਿਹਾ, ‘ਪਿਛਲੀ ਡਬਲ ਇੰਜਣ ਵਾਲੀ ਸਰਕਾਰ ਨੇ ਸੂਬੇ ਨੂੰ ਦੋਵੇਂ ਹੱਥਾਂ ਨਾਲ ਲੁੱਟਿਆ ਅਤੇ ਕੰਗਾਲ ਕਰ ਦਿੱਤਾ। ਉਨ੍ਹਾਂ (ਵਿਰੋਧੀ ਧਿਰਾਂ) ਨੂੰ ਕਿਸਾਨਾਂ, ਔਰਤਾਂ ਅਤੇ ਗਰੀਬਾਂ ਤੋਂ ਕੋਈ ਲੈਣਾ-ਦੇਣਾ ਨਹੀਂ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments