Home ਯੂਪੀ ਖ਼ਬਰਾਂ ਯੂਪੀ ’ਚ ਜਨ ਸਮੱਸਿਆਵਾਂ ਨੂੰ ਲੈ ਕੇ CM ਯੋਗੀ ਸਖ਼ਤ

ਯੂਪੀ ’ਚ ਜਨ ਸਮੱਸਿਆਵਾਂ ਨੂੰ ਲੈ ਕੇ CM ਯੋਗੀ ਸਖ਼ਤ

0

ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ‘ਜਨਤਾ ਦਰਸ਼ਨ’ ਦੌਰਾਨ ਅਧਿਕਾਰੀਆਂ ਨੂੰ ਸੂਬੇ ਵਿੱਚ ਵਾਪਰਨ ਵਾਲੀ ਹਰ ਛੋਟੀ ਤੋਂ ਛੋਟੀ ਘਟਨਾ ਨੂੰ ਗੰਭੀਰਤਾ ਨਾਲ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘਟਨਾ ਦੀ ਸੂਚਨਾ ਮਿਲਦੀ ਹੈ ਤਾਂ ਜ਼ਿਲ੍ਹਾ ਪੱਧਰ ਦੇ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਕੇ ਪ੍ਰਭਾਵਿਤ ਲੋਕਾਂ ਦੀ ਗੱਲ ਸੁਣਨ।

ਮੁੱਖ ਮੰਤਰੀ ਨੇ ਲਖਨਊ ਸਥਿਤ ਆਪਣੇ ਸਰਕਾਰੀ ਨਿਵਾਸ ’ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਛੋਟੀਆਂ ਘਟਨਾਵਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਸਰਕਾਰੀ ਬਿਆਨ ਮੁਤਾਬਕ ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੇ ਮਾਮਲਿਆਂ ਵਿੱਚ ਲਾਪਰਵਾਹੀ ਜਾਂ ਉਦਾਸੀਨਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

CM ਯੋਗੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਘਟਨਾ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਮੌਕੇ ’ਤੇ ਪਹੁੰਚਿਆ ਜਾਵੇ ਅਤੇ ਪ੍ਰਭਾਵਿਤ ਲੋਕਾਂ ਦੀ ਗੱਲ ਸੁਣ ਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਵਿਚਕਾਰ ਤਾਲਮੇਲ ਜ਼ਰੂਰੀ ਹੈ।

‘ਜਨਤਾ ਦਰਸ਼ਨ’ ਦੌਰਾਨ ਲੋਕਾਂ ਨੇ ਪ੍ਰਸ਼ਾਸਨ, ਪੁਲਿਸ, ਮਾਲ ਵਿਭਾਗ ਅਤੇ ਬਿਜਲੀ ਸਮੇਤ ਵੱਖ-ਵੱਖ ਵਿਭਾਗਾਂ ਨਾਲ ਜੁੜੀਆਂ ਸਮੱਸਿਆਵਾਂ ਮੁੱਖ ਮੰਤਰੀ ਦੇ ਸਾਹਮਣੇ ਰੱਖੀਆਂ। ਯੋਗੀ ਆਦਿਤਿਆਨਾਥ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਸਮੇਂਬੱਧ ਅਤੇ ਸੰਵੇਦਨਸ਼ੀਲ ਢੰਗ ਨਾਲ ਨਿਪਟਾਰਾ ਕਰਨ ਲਈ ਕਿਹਾ।

ਉਨ੍ਹਾਂ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਲੋੜਵੰਦ ਮਰੀਜ਼ਾਂ ਦੇ ਇਲਾਜ ਸਬੰਧੀ ਪ੍ਰਬੰਧ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਗੈਰਕਾਨੂੰਨੀ ਕਬਜ਼ਿਆਂ ਅਤੇ ਗਲਤ ਕੰਮਾਂ ਵਿੱਚ ਸ਼ਾਮਲ ਪ੍ਰਭਾਵਸ਼ਾਲੀ ਲੋਕਾਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕਰਨ ਲਈ ਕਿਹਾ।

ਜਨਤਾ ਦਰਸ਼ਨ ਵਿੱਚ ਪੁਲਿਸ ਅਤੇ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਵੀ ਸਾਹਮਣੇ ਆਈਆਂ। ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰ, ਏ.ਡੀ.ਜੀ., ਆਈ.ਜੀ., ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਨੂੰ ਜਨ ਸਮੱਸਿਆਵਾਂ ਦੇ ਨਿਪਟਾਰੇ ਦੀ ਨਿਗਰਾਨੀ ਕਰਨ ਲਈ ਕਿਹਾ। ਕਿਸੇ ਅਧੀਨ ਕਰਮਚਾਰੀ ਦੀ ਲਾਪਰਵਾਹੀ ਸਾਹਮਣੇ ਆਉਣ ’ਤੇ ਉਸ ’ਤੇ ਵੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।

NO COMMENTS

LEAVE A REPLY

Please enter your comment!
Please enter your name here

Exit mobile version