Homeਪੰਜਾਬਪੰਜਾਬ 'ਚ ਸਵੇਰੇ-ਸ਼ਾਮ ਵਧੇਗੀ ਠੰਢ , 10 ਨਵੰਬਰ ਤੋਂ ਮੀਂਹ ਪੈਣ ਦੀ...

ਪੰਜਾਬ ‘ਚ ਸਵੇਰੇ-ਸ਼ਾਮ ਵਧੇਗੀ ਠੰਢ , 10 ਨਵੰਬਰ ਤੋਂ ਮੀਂਹ ਪੈਣ ਦੀ ਸੰਭਾਵਨਾ ਜਾਰੀ

ਪੰਜਾਬ: ਪੰਜਾਬ ‘ਚ ਹੁਣ ਹੌਲੀ-ਹੌਲੀ ਠੰਡ ਵਧਣ ਲੱਗੀ ਹੈ। ਤੁਹਾਨੂੰ ਦੱਸ ਦੇਈਏ ਕਿ ਦਿਨ ਵੇਲੇ ਧੁੱਪ ਕਾਰਨ ਮੌਸਮ ਗਰਮ ਰਹਿੰਦਾ ਹੈ ਪਰ ਸਵੇਰੇ ਅਤੇ ਰਾਤ ਨੂੰ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 9 ਨਵੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।ਦੀਵਾਲੀ ਮੌਕੇ ਵੀ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 32.8 ਡਿਗਰੀ ਰਿਹਾ।

ਸਵੇਰੇ ਅਤੇ ਰਾਤ ਨੂੰ ਵਧੇਗੀ ਠੰਡ
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਰਾਤ ਦਾ ਤਾਪਮਾਨ ਘਟਣਾ ਸ਼ੁਰੂ ਹੋ ਗਿਆ ਹੈ। ਬੀਤੇ ਦਿਨ ਚੰਡੀਗੜ੍ਹ ‘ਚ ਘੱਟੋ-ਘੱਟ ਤਾਪਮਾਨ 15.2 ਡਿਗਰੀ, ਮੋਹਾਲੀ ‘ਚ 16.8 ਡਿਗਰੀ, ਅੰਮ੍ਰਿਤਸਰ ‘ਚ 14.9 ਡਿਗਰੀ, ਲੁਧਿਆਣਾ ‘ਚ 15 ਡਿਗਰੀ ਅਤੇ ਪਟਿਆਲਾ ‘ਚ 15.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 13 ਡਿਗਰੀ ਰਿਹਾ। ਮੌਸਮ ਵਿਭਾਗ ਅਨੁਸਾਰ ਫਿਲਹਾਲ ਤੇਜ਼ ਠੰਡ ਦੀ ਸੰਭਾਵਨਾ ਨਹੀਂ ਹੈ ਪਰ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਪ੍ਰਭਾਵ ਵਧ ਸਕਦਾ ਹੈ।

10 ਨਵੰਬਰ ਤੋਂ ਬਾਅਦ ਬਦਲ ਸਕਦਾ ਹੈ ਮੌਸਮ
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਪਹਾੜੀ ਇਲਾਕਿਆਂ ਵੱਲ ਵਧ ਰਹੀ ਹੈ। ਇਸ ਤੋਂ ਬਾਅਦ 10 ਨਵੰਬਰ ਦੇ ਆਸਪਾਸ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ।ਇਸ ਦਾ ਅਸਰ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਦੇਖਿਆ ਜਾ ਸਕਦਾ ਹੈ। ਇਸ ਕਾਰਨ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਅਤੇ ਚੰਡੀਗੜ੍ਹ ‘ਚ ਮੀਂਹ ਦੀ ਪੂਰੀ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ ਹੈ ।

ਦੀਵਾਲੀ ਤੱਕ ਚੱਲਦੀਆਂ ਰਹਿਣਗੀਆਂ ਠੰਢੀਆਂ ਹਵਾਵਾਂ
ਪੰਜਾਬ ‘ਚ ਅਗਲੇ ਦੋ ਚਾਰ ਦਿਨਾਂ ਤੱਕ ਪਹਾੜਾਂ ਤੋਂ ਠੰਡੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਇਨ੍ਹਾਂ ਹਵਾਵਾਂ ਦਾ ਪ੍ਰਭਾਵ ਦੀਵਾਲੀ ਤੱਕ ਜਾਰੀ ਰਹਿ ਸਕਦਾ ਹੈ। ਇਸ ਤੋਂ ਬਾਅਦ ਹਵਾ ਦੀ ਰਫ਼ਤਾਰ ਘੱਟ ਹੋਣ ਦੀ ਉਮੀਦ ਹੈ। ਧੀਮੀ ਹਵਾ ਕਾਰਨ ਪ੍ਰਦੂਸ਼ਣ ਵਧ ਸਕਦਾ ਹੈ। ਅਜਿਹੇ ‘ਚ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਖਰਾਬ ਹਵਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪ੍ਰਦੂਸ਼ਣ ਵਧਿਆ
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ ਖੰਨਾ ਵਿੱਚ ਸਭ ਤੋਂ ਵੱਧ AQI 262 ਦਰਜ ਕੀਤਾ ਗਿਆ। ਜਦੋਂ ਕਿ ਪਟਿਆਲਾ ਵਿੱਚ AQI 208 ਸੀ। ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਹਵਾ ਦੀ ਹਾਲਤ ਖਰਾਬ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments