Homeਦੇਸ਼ਦੇਸ਼ ਦੇ ਇਨ੍ਹਾਂ ਰਾਜਾਂ ’ਚ ਸ਼ੀਤ ਲਹਿਰ ਤੇ ਸੰਘਣੀ ਧੁੰਦ ਦੀ ਸੰਭਾਵਨਾ,...

ਦੇਸ਼ ਦੇ ਇਨ੍ਹਾਂ ਰਾਜਾਂ ’ਚ ਸ਼ੀਤ ਲਹਿਰ ਤੇ ਸੰਘਣੀ ਧੁੰਦ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਨਵੀਂ ਦਿੱਲੀ : ਦਿੱਲੀ ਅਤੇ ਨਾਲ ਲੱਗਦੇ ਨੋਇਡਾ ਵਿੱਚ ਅੱਜ ਸੰਘਣੀ ਧੁੰਦ ਛਾਈ ਹੈ, ਇਸ ਦੌਰਾਨ ਆਸਮਾਨ ਵਿੱਚ ਬੱਦਲ ਵੀ ਛਾਏ ਹੋਏ ਹਨ, ਜਿਸ ਕਾਰਨ ਠਾਰ ਵਧ ਗਈ ਹੈ। 2 ਦਿਨ ਖਿੜੀ ਧੁੱਪ ਤੋਂ ਬਾਅਦ ਧੁੰਦ ਅਤੇ ਸੀਤ ਲਹਿਰ ਕਾਰਨ ਹੱਡੀਆਂ ਜਮਾ ਦੇਣ ਵਾਲੀ ਠੰਢ ਪੈ ਰਹੀ ਹੈ। ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਇਹੀ ਹਾਲ ਹੈ। ਇੱਕ ਪਾਸੇ ਸਵੇਰ ਦੇ ਸਮੇਂ ਧੁੰਦ ਅਤੇ ਦੂਜੇ ਪਾਸੇ ਸੀਤ ਲਹਿਰ ਚੱਲਣ ਨਾਲ ਠੰਢ ਬਹੁਤ ਵਧ ਗਈ ਹੈ। ਮੌਸਮ ਵਿਭਾਗ ਨੇ ਅੱਜ ਰਾਤ ਨੂੰ ਪੱਛਮੀ ਗੜਬੜ ਸਰਗਰਮ ਹੋਣ ਤੋਂ ਬਾਅਦ ਕੱਲ੍ਹ ਤੋਂ ਮੌਸਮ ਦੇ ਕਰਵਟ ਬਦਲਣ ਦੀ ਸੰਭਾਵਨਾ ਜਤਾਈ ਹੈ।

ਦਿੱਲੀ-ਐਨ.ਸੀ.ਆਰ. ਵਿੱਚ ਕੜਾਕੇ ਦੀ ਠੰਢ

ਰਾਜਧਾਨੀ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ (ਐਨ.ਸੀ.ਆਰ.) ਵਿੱਚ ਕੜਾਕੇ ਦੀ ਠੰਢ ਨੇ ਜਨਜੀਵਨ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਸਵੇਰੇ ਸਫਦਰਜੰਗ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ, ਦਿੱਲੀ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕਾਫ਼ੀ ਘੱਟ ਦਰਜ ਕੀਤਾ ਗਿਆ, ਜਿਸ ਨਾਲ ਇਸ ਖੇਤਰ ਵਿੱਚ ਠੰਢੀ ਲਹਿਰ ਵਰਗੀ ਸਥਿਤੀ ਬਣੀ ਹੋਈ ਹੈ।

ਅੱਜ ਸਵੇਰੇ 8:30 ਵਜੇ ਤੱਕ ਸਭ ਤੋਂ ਠੰਡਾ ਇਲਾਕਾ ਪਾਲਮ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.3 ਡਿਗਰੀ ਸੈਲਸੀਅਸ ਦਰਦ ਕੀਤਾ ਗਿਆ। ਇਹ ਆਮ ਨਾਲੋਂ 5 ਡਿਗਰੀ ਘੱਟ ਸੀ। ਸਫਦਰਜੰਗ ਵਿੱਚ ਘੱਟੋ-ਘੱਟ ਤਾਪਮਾਨ 2.9 ਡਿਗਰੀ ਸੈਲਸੀਅਸ ਅਤੇ ਅਯਾਨਗਰ ਵਿੱਚ ਘੱਟੋ-ਘੱਟ ਤਾਪਮਾਨ 2.7 ਡਿਗਰੀ ਸੈਲਸੀਅਸ ਸੀ। ਦੋਵੇਂ ਥਾਵਾਂ ਆਮ ਨਾਲੋਂ ਲਗਭਗ 4.5 ਡਿਗਰੀ ਠੰਢ ਰਹੀ।

ਲੋਧੀ ਰੋਡ ‘ਤੇ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਅਤੇ ਰਿਜ ਖੇਤਰ ਵਿੱਚ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਪਾਲਮ ਵਿੱਚ ਪਿਛਲੇ ਦਿਨ ਦੇ ਮੁਕਾਬਲੇ ਘੱਟੋ-ਘੱਟ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਇਨ੍ਹਾਂ ਰਾਜਾਂ ਵਿੱਚ ਕੋਲਡ ਵੇਵ ਦਾ ਅਲਰਟ

ਆਈ.ਐਮ.ਡੀ. ਦੇ ਅਨੁਸਾਰ  ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ , 16 ਜਨਵਰੀ ਨੂੰ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ 19 ਜਨਵਰੀ ਤੱਕ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਅਤੇ ਕੁਝ ਖੇਤਰਾਂ ਵਿੱਚ ਇਹ 21 ਜਨਵਰੀ ਤੱਕ ਰਹੇਗੀ। ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ 16 ਅਤੇ 19 ਜਨਵਰੀ ਦੇ ਵਿਚਕਾਰ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

16 ਜਨਵਰੀ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਰਾਜਸਥਾਨ, ਛੱਤੀਸਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਉੜੀਸਾ ਅਤੇ ਝਾਰਖੰਡ ਦੇ ਕੁਝ ਇਲਾਕਿਆਂ ਚ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments