Homeਪੰਜਾਬਪੰਜਾਬ ਤੇ ਚੰਡੀਗੜ੍ਹ ’ਚ ਸ਼ੀਤ ਲਹਿਰ ਕਹਿਰ ਲਗਾਤਾਰ ਜਾਰੀ, ਮੌਸਮ ਵਿਭਾਗ ਨੇ...

ਪੰਜਾਬ ਤੇ ਚੰਡੀਗੜ੍ਹ ’ਚ ਸ਼ੀਤ ਲਹਿਰ ਕਹਿਰ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਜਿਸ ਕਾਰਨ ਮੌਸਮ ਵਿਭਾਗ ਨੇ “ਔਰੇਂਜ ਅਲਰਟ” ਜਾਰੀ ਕੀਤਾ। ਜ਼ਿਲ੍ਹੇਂ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਘੱਟ ਹੈ। ਹਾਲਾਂਕਿ, ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੇ ਵਾਧੇ ਨਾਲ ਠੰਢ ਤੋਂ ਕੁਝ ਰਾਹਤ ਮਿਲੀ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਜਾਰੀ ਰਹੇਗੀ ਸ਼ੀਤ ਲਹਿਰ

ਮੌਸਮ ਵਿਭਾਗ ਦੇ ਅਨੁਸਾਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਬਣੀ ਰਹੇਗੀ। ਫਿਲਹਾਲ ਅੱਜ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।

ਮੀਂਹ ਦੀ ਚੇਤਾਵਨੀ

ਪਹਾੜਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਕਾਰਨ, 31 ਜਨਵਰੀ ਤੋਂ ਮੈਦਾਨੀ ਇਲਾਕਿਆਂ ਵਿੱਚ ਵੀ ਮੌਸਮ ਬਦਲੇਗਾ।

31 ਜਨਵਰੀ ਅਤੇ 1 ਫਰਵਰੀ: ਪਠਾਨਕੋਟ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਗਰਜ ਦੇ ਨਾਲ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਤਬਦੀਲੀ: ਅਗਲੇ 2 ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਸਥਿਰ ਰਹੇਗਾ, ਪਰ ਉਸ ਤੋਂ ਬਾਅਦ ਇਸ ਵਿੱਚ 3 ਤੋਂ 4 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਨਾਲ ਰਾਤ ਦੀ ਠੰਢ ਘੱਟ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments