Home ਦੇਸ਼ ਦੇਸ਼ ਦੇ ਉੱਤਰ-ਪੱਛਮੀ ਰਾਜਾਂ ’ਚ ਸ਼ੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ, ਮੌਸਮ...

ਦੇਸ਼ ਦੇ ਉੱਤਰ-ਪੱਛਮੀ ਰਾਜਾਂ ’ਚ ਸ਼ੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

0

ਨਵੀਂ ਦਿੱਲੀ : ਠੰਡ ਦਾ ਪ੍ਰਭਾਵ ਲਗਾਤਾਰ ਜਾਰੀ ਹੈ ਅਤੇ ਪਿਛਲੇ ਕੁਝ ਦਿਨਾਂ ਵਿੱਚ ਉੱਤਰ-ਪੱਛਮੀ ਰਾਜਾਂ ਵਿੱਚ ਪੈ ਰਹੇ ਮੀਂਹ ਕਾਰਨ ਠੰਡ ਹੋਰ ਵਧ ਗਈ ਹੈ। ਤਾਪਮਾਨ ਵਿੱਚ ਗਿਰਾਵਟ ਅਤੇ ਠੰਡੀਆਂ ਹਵਾਵਾਂ ਕਾਰਨ ਲੋਕ ਕੰਬ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਹੀ ਜ਼ਿਆਦਾਤਰ ਰਾਜਾਂ ਵਿੱਚ ਠੰਡ ਨੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਸਨ ਅਤੇ ਮੀਂਹ ਤੋਂ ਬਾਅਦ ਕਈ ਥਾਵਾਂ ‘ਤੇ ਜਮਾ ਦੇਣ ਵਾਲੀ ਠੰਢ ਦੇਖਣ ਨੂੰ ਮਿਲ ਰਹੀ ਹੈ। ਦੇਸ਼ ਭਰ ਵਿੱਚ ਸਰਦੀਆਂ ਦਾ ਤਾਪਮਾਨ ਰਿਕਾਰਡ ਤੋੜ ਰਿਹਾ ਹੈ। ਅਜਿਹੇ ਵਿੱਚ ਭਾਰਤ ਮੌਸਮ ਵਿਭਾਗ (IMD) ਨੇ ਕਈ ਰਾਜਾਂ ਵਿੱਚ ਅਗਲੇ 3 ਦਿਨ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ।

ਉੱਤਰ-ਪੱਛਮੀ ਭਾਰਤ

ਮੀਂਹ ਤੋਂ ਬਾਅਦ ਉੱਤਰ-ਪੱਛਮੀ ਭਾਰਤ ਦੇ ਬਾਅਦ ਸਰਦੀ ਦਾ ਅਸਰ ਵੱਧ ਗਿਆ ਹੈ  ਅਤੇ ਠੰਢ ਰਿਕਾਰਡ ਤੋੜ ਰਹੀ ਹੈ। ਅਜਿਹੇ ਵਿੱਚ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ ਰਾਜਸਥਾਨ, ਦਿੱਲੀ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਈ ਖੇਤਰਾਂ ਸ਼ੀਤ ਲਹਿਰ ਦਾ ਅਲਰਟ ਜਾਰੀ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਬਰਫ਼ਬਾਰੀ ਦੇ ਨਾਲ ਸ਼ੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ । ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ।

ਪੂਰਬੀ ਅਤੇ ਮੱਧ ਭਾਰਤ

ਪੂਰਬੀ ਅਤੇ ਮੱਧ ਭਾਰਤ ਵਿੱਚ ਵੀ ਸਰਦੀਆਂ ਰਿਕਾਰਡ ਤੋੜ ਰਹੀਆਂ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੇ ਲਈ ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਦੇ ਕਈ ਇਲਾਕਿਆਂ ਲਈ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਨਾਲ ਕੜਾਕੇ ਦੀ ਠੰਢ ਪਵੇਗੀ।

ਉੱਤਰ-ਪੂਰਬੀ ਭਾਰਤ

ਉੱਤਰ-ਪੂਰਬੀ ਭਾਰਤ ਵਿੱਚ ਵੀ ਸਰਦੀਆਂ ਆਪਣਾ ਅਸਰ ਦਿਖਾ ਰਿਹਾ ਹਨ। ਅਜਿਹੇ ਵਿੱਚ  ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਨਾਗਾਲੈਂਡ, ਮੇਘਾਲਿਆ, ਮਨੀਪੁਰ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ ਅਤੇ ਮਿਜ਼ੋਰਮ ਸ਼ੀਤ ਲਹਿਰ ਦਾ ਨਾਲ ਸਵੇਰ ਦੇ ਸਮੇਂ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version