HomeਖੇਡਾਂCommonwealth Games 2026 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੂਡੋ 'ਚ ਚਾਂਦੀ...

Commonwealth Games 2026 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੂਡੋ ‘ਚ ਚਾਂਦੀ ਦਾ ਤਗਮਾ ਜਿੱਤਣ ‘ਤੇ ਯਾਮਿਨੀ ਮੌਰਿਆ ਨੂੰ ਦਿੱਤੀ ਵਧਾਈ

ਸਪੋਰਟਸ ਡੈਸਕ: ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ – 2026 ਵਿੱਚ ਜੂਡੋ ਦੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਣ ‘ਤੇ ਯਾਮਿਨੀ ਮੌਰਿਆ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਯਾਮਿਨੀ ਮੌਰਿਆ ਨੇ ਬਹੁਤ ਹੀ ਸ਼ਾਨਦਾਰ ਢੰਗ ਨਾਲ ਖੇਡਿਆ ਅਤੇ ਜੂਡੋ ਲਈ ਉਨ੍ਹਾਂ ਦਾ ਜਨੂੰਨ ਉਨ੍ਹਾਂ ਦੇ ਪ੍ਰਦਰਸ਼ਨ ਤੋਂ ਸਾਫ਼ ਝਲਕਦਾ ਹੈ।

ਸ਼੍ਰੀ ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੀ ਪ੍ਰਾਪਤੀ ਬਹੁਤ ਸਾਰੇ ਨੌਜਵਾਨਾਂ ਨੂੰ ਜੂਡੋ ਵੱਲ ਆਕਰਸ਼ਿਤ ਕਰਨ ਲਈ ਪ੍ਰੇਰਿਤ ਕਰੇਗੀ। ਪ੍ਰਧਾਨ ਮੰਤਰੀ ਨੇ ਯਾਮਿਨੀ ਮੌਰਿਆ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਇੱਕ ਪੋਸਟ ਵਿੱਚ ਕਿਹਾ “ਯਾਮਿਨੀ ਮੌਰਿਆ ਨੂੰ ਜੂਡੋ 57 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਣ ‘ਤੇ ਵਧਾਈ! ਉਨ੍ਹਾਂ ਨੇ ਬਹੁਤ ਵਧੀਆ ਖੇਡੀ ਅਤੇ ਜੂਡੋ ਲਈ ਉਨ੍ਹਾਂ ਦਾ ਜਨੂੰਨ ਉਨ੍ਹਾਂ ਦੇ ਪ੍ਰਦਰਸ਼ਨ ਵਿੱਚ ਸਾਫ਼ ਝਲਕਦਾ ਸੀ। ਉਨ੍ਹਾਂ ਦੀ ਪ੍ਰਾਪਤੀ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨਾਂ ਨੂੰ ਜੂਡੋ ਵੱਲ ਆਕਰਸ਼ਿਤ ਕਰੇਗੀ। ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments