Homeਪੰਜਾਬਜ਼ਿਲ੍ਹਾ ਗੁਰਦਾਸਪੁਰ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਰਹੱਦੀ ਖੇਤਰ ਦੇ ਲੋਕਾਂ...

ਜ਼ਿਲ੍ਹਾ ਗੁਰਦਾਸਪੁਰ ‘ਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਰਹੱਦੀ ਖੇਤਰ ਦੇ ਲੋਕਾਂ ਦੀ ਵਧੀ ਚਿੰਤਾ

ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ‘ਚ ਪਿਛਲੇ ਕਈ ਘੰਟਿਆਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸਰਹੱਦੀ ਖੇਤਰ ਦੇ ਲੋਕਾਂ ਦੀ ਚਿੰਤਾ ਵਧ ਗਈ ਹੈ। ਭਾਰੀ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਕਈ ਏਕੜ ਝੋਨੇ ਅਤੇ ਗੰਨੇ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਕਿਸਾਨਾਂ ਨੂੰ ਹੁਣ ਫਸਲ ਖਰਾਬ ਹੋਣ ਦਾ ਡਰ ਸਤਾ ਰਿਹਾ ਹੈ।

ਜਾਣਕਾਰੀ ਮੁਤਾਬਕ ਲਗਾਤਾਰ ਪੈ ਰਹੇ ਮੀਂਹ ਕਾਰਨ ਸਰਹੱਦੀ ਇਲਾਕਿਆਂ ‘ਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਆਖਰੀ ਪਿੰਡ ‘ਆਦੀਆ’ ਨੇੜੇ ‘ਧੁੱਸੀ ਬੰਨ੍ਹ’ ਤੱਕ ਪਾਣੀ ਪਹੁੰਚ ਗਿਆ ਹੈ, ਜਿਸ ਕਾਰਨ ਪਿੰਡ ਵਾਸੀਆਂ ‘ਚ ਸਹਿਮ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਮੀਂਹ ਇਸੇ ਤਰ੍ਹਾਂ ਜਾਰੀ ਰਿਹਾ ਅਤੇ ਪਾਣੀ ਦਾ ਪੱਧਰ ਹੋਰ ਵਧਦਾ ਗਿਆ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ।

ਕਿਸਾਨਾਂ ਨੇ ਦੱਸਿਆ ਕਿ ਕਈ ਥਾਵਾਂ ’ਤੇ ਝੋਨੇ ਅਤੇ ਗੰਨੇ ਦੀ ਫ਼ਸਲ ਵਿੱਚ ਪਾਣੀ ਜਮ੍ਹਾਂ ਹੋ ਗਿਆ ਹੈ। ਲਗਾਤਾਰ ਪਾਣੀ ਭਰਨ ਕਾਰਨ ਫਸਲ ਖਰਾਬ ਹੋਣ ਦਾ ਡਰ ਬਣਿਆ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੂਰੇ ਸੀਜ਼ਨ ਦੌਰਾਨ ਸਖ਼ਤ ਮਿਹਨਤ ਕੀਤੀ ਅਤੇ ਫ਼ਸਲਾਂ ‘ਤੇ ਪੈਸਾ ਖਰਚ ਕੀਤਾ ਪਰ ਹੁਣ ਕੁਦਰਤੀ ਆਫ਼ਤ ਕਾਰਨ ਉਨ੍ਹਾਂ ਦੀਆਂ ਆਸਾਂ ‘ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ ।

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਹੱਦੀ ਪਿੰਡਾਂ ਵਿੱਚ ਪਾਣੀ ਦੀ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਜਿੱਥੇ ਪਾਣੀ ਦੀ ਨਿਕਾਸੀ ਦੀ ਲੋੜ ਹੈ, ਉੱਥੇ ਤੁਰੰਤ ਪ੍ਰਬੰਧ ਕੀਤੇ ਜਾਣ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਧੁੱਸੀ ਡੈਮ ਨੇੜੇ ਪਾਣੀ ਵਧਣ ਕਾਰਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰ ਰਹਿਣਾ ਚਾਹੀਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments