Homeਪੰਜਾਬਕਾਂਗਰਸੀ ਕੌਂਸਲਰ ਗੁਰਮੀਤ ਸਿੰਘ ਮੁੰਡੀਆ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ...

ਕਾਂਗਰਸੀ ਕੌਂਸਲਰ ਗੁਰਮੀਤ ਸਿੰਘ ਮੁੰਡੀਆ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

ਲੁਧਿਆਣਾ: ਨਗਰ ਨਿਗਮ ਚੋਣਾਂ ਤੋਂ ਬਾਅਦ ਕਾਂਗਰਸ ਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਦੇ ਕਈ ਚੁਣੇ ਹੋਏ ਕੌਂਸਲਰ ਪਹਿਲਾਂ ਹੀ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਚੁੱਕੇ ਹਨ। ਹੁਣ ਇੱਕ ਹੋਰ ਕਾਂਗਰਸੀ ਕੌਂਸਲਰ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਜਾਣਕਾਰੀ ਅਨੁਸਾਰ ਵਾਰਡ ਨੰਬਰ 24 ਤੋਂ ਕਾਂਗਰਸੀ ਕੌਂਸਲਰ ਗੁਰਮੀਤ ਸਿੰਘ ਮੁੰਡੀਆ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਸਾਂਝੀ ਕੀਤੀ ਹੈ। ਗੁਰਮੀਤ ਸਿੰਘ ਮੁੰਡੀਆ ਦਾ ਨਾਂ ਹਾਲ ਹੀ ਵਿੱਚ ਜ਼ਮੀਨ ਨਾਲ ਸਬੰਧਤ ਇੱਕ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਪੁਲਿਸ ਕੇਸ ਦਰਜ ਹੋਣ ਤੋਂ ਬਾਅਦ ਚਰਚਾ ਵਿੱਚ ਆਇਆ ਸੀ। ਇਸ ਦੌਰਾਨ ਉਨ੍ਹਾਂ ਦੇ ਅਸਤੀਫ਼ੇ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

ਗੁਰਮੀਤ ਸਿੰਘ ਮੁੰਡੀਆ ਸਾਹਨੇਵਾਲ ਇਲਾਕੇ ਨਾਲ ਸਬੰਧਤ ਹਨ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਹੁਣ ਸਿਆਸੀ ਹਲਕਿਆਂ ਵਿੱਚ ਜ਼ੋਰਦਾਰ ਚਰਚਾ ਹੈ ਕਿ ਉਹ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਇਸ ਸਬੰਧੀ ਉਨ੍ਹਾਂ ਵੱਲੋਂ ਹਾਲੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਫਿਲਹਾਲ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਨਗਰ ਨਿਗਮ ‘ਚ ਕਾਂਗਰਸ ਦੀ ਸਥਿਤੀ ਹੋਰ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਹੁਣ ਗੁਰਮੀਤ ਸਿੰਘ ਮੁੰਡੀਆ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments