Homeਪੰਜਾਬਮਜ਼ਦੂਰ ਦਿਵਸ ਮੌਕੇ ਕਾਂਗਰਸ ਦਾ ਧਰਨਾ; 750 ਰੁਪਏ ਘੱਟੋ-ਘੱਟ ਦਿਹਾੜੀ ਦੀ ਉਠਾਈ...

ਮਜ਼ਦੂਰ ਦਿਵਸ ਮੌਕੇ ਕਾਂਗਰਸ ਦਾ ਧਰਨਾ; 750 ਰੁਪਏ ਘੱਟੋ-ਘੱਟ ਦਿਹਾੜੀ ਦੀ ਉਠਾਈ ਮੰਗ

ਚੰਡੀਗੜ੍ਹ: ਚੰਡੀਗੜ੍ਹ ਵਿੱਚ ਮਜ਼ਦੂਰ ਦਿਵਸ ਦੇ ਮੌਕੇ ‘ਤੇ ਪੰਜਾਬ ਕਾਂਗਰਸ ਵੱਲੋਂ ਮਜ਼ਦੂਰਾਂ ਦੇ ਹੱਕਾਂ ਲਈ ਵੱਡਾ ਪ੍ਰਦਰਸ਼ਨ ਕੀਤਾ ਗਿਆ। ਸੈਂਕੜੇ ਕਾਂਗਰਸੀ ਵਰਕਰਾਂ ਅਤੇ ਮਜ਼ਦੂਰਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਇਕੱਠੇ ਹੋ ਕੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਧਰਨਾ ਦਿੱਤਾ।

ਇਸ ਪ੍ਰਦਰਸ਼ਨ ਦੀ ਅਗਵਾਈ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ। ਇਹ ਧਰਨਾ ਉਸ ਸਮੇਂ ਹੋਇਆ ਜਦੋਂ ਸੂਬਾ ਸਰਕਾਰ ਵੱਲੋਂ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਸੈਸ਼ਨ ਨੂੰ ਸਿਰਫ਼ ਇੱਕ “ਡਰਾਮਾ” ਕਰਾਰ ਦਿੰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਮਜ਼ਦੂਰਾਂ ਦੀ ਭਲਾਈ ਲਈ ਕੋਈ ਢੰਗ ਦਾ ਕਦਮ ਨਹੀਂ ਚੁੱਕਿਆ।

ਉਨ੍ਹਾਂ ਨੇ ਕਿਹਾ ਕਿ ਅੱਜ ਜਦੋਂ ਅਸਲ ਮਜ਼ਦੂਰ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਉੱਥੇ ਸਰਕਾਰ ਸਿਰਫ਼ ਕਦਮ ਚੁੱਕ ਕੇ ਲੋਕਾਂ ਨੂੰ ਭਰਮਿਤ ਕਰ ਰਹੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੇ ਅੰਤ ‘ਚ ਇਹ ਸੈਸ਼ਨ ਕਰਕੇ ਸਿਰਫ਼ ਆਪਣੀ ਨਾਕਾਮੀ ਨੂੰ ਓਹਲੇ ਪਾਉਣ ਦੀ ਕੋਸ਼ਿਸ਼ ਕੀਤੀ ਹੈ।

ਕਾਂਗਰਸ ਵੱਲੋਂ ਮੁੱਖ ਮੰਗ ਘੱਟੋ-ਘੱਟ ਰੋਜ਼ਾਨਾ ਉਜਰਤ ਨੂੰ 750 ਰੁਪਏ ਤੱਕ ਵਧਾਉਣ ਦੀ ਕੀਤੀ ਗਈ। ਇਸ ਤੋਂ ਇਲਾਵਾ, ਮਜ਼ਦੂਰਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੀ ਵਾਧਾ ਕਰਨ ਦੀ ਮੰਗ ਰੱਖੀ ਗਈ। ਪ੍ਰਸਤਾਵ ਅਨੁਸਾਰ, ਗੈਰ-ਹੁਨਰਮੰਦ ਮਜ਼ਦੂਰਾਂ ਲਈ 15,000 ਤੋਂ 17,000 ਰੁਪਏ ਪ੍ਰਤੀ ਮਹੀਨਾ, ਅਰਧ-ਹੁਨਰਮੰਦਾਂ ਲਈ 19,000 ਤੋਂ 20,000 ਰੁਪਏ ਅਤੇ ਹੁਨਰਮੰਦ ਮਜ਼ਦੂਰਾਂ ਲਈ 20,000 ਤੋਂ 22,000 ਰੁਪਏ ਤਨਖਾਹ ਨਿਰਧਾਰਤ ਕੀਤੀ ਜਾਵੇ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਜ਼ਦੂਰ ਵਰਗ ਦੇ ਬਿਨਾਂ ਦੇਸ਼ ਦੀ ਅਰਥਵਿਵਸਥਾ ਅਧੂਰੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਠੋਸ ਨੀਤੀਆਂ ਬਣਾਉਣ ਦੀ ਲੋੜ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਜੇਕਰ ਸੂਬੇ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣਦੀ ਹੈ, ਤਾਂ ਮਜ਼ਦੂਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments