Homeਦੇਸ਼ਕਾਂਗਰਸ ਨੇਤਾ ਡੀ.ਕੇ. ਸ਼ਿਵਕੁਮਾਰ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਕਾਂਗਰਸ ਨੇਤਾ ਡੀ.ਕੇ. ਸ਼ਿਵਕੁਮਾਰ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਕਰਨਾਟਕ: ਕਾਂਗਰਸ ਨੇਤਾ ਡੀ.ਕੇ. ਸ਼ਿਵਕੁਮਾਰ ਨੇ ਅੱਜ , ਬੁੱਧਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਥਾਵਰਚੰਦ ਗਹਿਲੋਤ ਨੇ ਲੋਕ ਭਵਨ ਦੇ ‘ਗਲਾਸ ਹਾਊਸ’ ‘ਚ ਸ਼ਿਵਕੁਮਾਰ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਸੰਗਠਨ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਅਤੇ ਕਈ ਹੋਰ ਨੇਤਾ ਸ਼ਾਮਲ ਹੋਏ।

ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੇ ਨਾਲ ਹੀ ਅੱਠ ਵਾਰ ਵਿਧਾਇਕ ਰਹੇ ਡੀ.ਕੇ. ਸ਼ਿਵਕੁਮਾਰ ਦਾ ਸੁਪਨਾ, ਜਿਸ ਲਈ ਉਹ ਲੰਬੇ ਸਮੇਂ ਤੱਕ ਸਿਆਸੀ ਲੜਾਈ ਲੜਦੇ ਰਹੇ, ਸਾਕਾਰ ਹੋਇਆ। ਸ਼ਿਵਕੁਮਾਰ ਅਤੇ ਸਿੱਧਰਮਈਆ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਪਿਛਲੇ ਹਫ਼ਤੇ ਸਿੱਧਰਮਈਆ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਨਾਲ ਖਤਮ ਹੋ ਗਿਆ ਸੀ। ਸਿੱਧਰਮਈਆ ਨੇ ਕਾਂਗਰਸ ਹਾਈਕਮਾਂਡ ਦੀਆਂ ਹਦਾਇਤਾਂ ਤੋਂ ਬਾਅਦ 28 ਮਈ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਨ੍ਹਾਂ ਦੇ ਇਸ ਕਦਮ ਨੇ ਦੱਖਣੀ ਭਾਰਤ ਵਿੱਚ ਪਾਰਟੀ ਦੇ ਸੰਕਟ-ਨਿਵਾਰਕ ਮੰਨੇ ਜਾਂਦੇ ਸ਼ਿਵਕੁਮਾਰ ਲਈ ਇਹ ਅਹੁਦਾ ਸੰਭਾਲਣ ਦਾ ਰਾਹ ਪੱਧਰਾ ਕਰ ਦਿੱਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments