Home ਦੇਸ਼ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

0

ਨਵੀਂ ਦਿੱਲੀ : ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੇਟ ਨਾਲ ਸਬੰਧਤ ਸਮੱਸਿਆਵਾਂ ਦੇ ਇਲਾਜ ਤੋਂ ਬਾਅਦ ਅੱਜ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਨੇ ਇਹ ਜਾਣਕਾਰੀ ਦਿੱਤੀ।

15 ਜੂਨ ਨੂੰ 78 ਸਾਲਾ ਸੋਨੀਆ ਗਾਂਧੀ ਨੂੰ ਇਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਪ੍ਰਧਾਨ ਡਾ. ਅਜੇ ਸਵਰੂਪ ਦੇ ਅਨੁਸਾਰ, ਸੋਨੀਆ ਗਾਂਧੀ ਦੀ ਹਾਲਤ ਹੁਣ ਸਥਿਰ ਹੈ। ਉਨ੍ਹਾਂ ਕਿਹਾ, “ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਹਸਪਤਾਲ ਤੋਂ ਬਾਹਰ ਰਹਿ ਕੇ ਉਨ੍ਹਾਂ ਦਾ ਇਲਾਜ ਜਾਰੀ ਰਹੇਗਾ।”

ਡਾ. ਐਸ. ਨੰਦੀ ਅਤੇ ਡਾ. ਅਮਿਤਾਭ ਯਾਦਵ ਸਮੇਤ ਸੋਨੀਆ ਦਾ ਇਲਾਜ ਕਰ ਰਹੇ ਸੀਨੀਅਰ ਡਾਕਟਰਾਂ ਨੇ ਕਿਹਾ ਉਨ੍ਹਾਂ ‘ਤੇ ਇਲਾਜ ਦਾ ਚੰਗਾ ਪ੍ਰਭਾਵ ਪਿਆ ਹੈ। ਡਾਕਟਰਾਂ ਨੇ ਇਕ ਰਿਲੀਜ਼ ਵਿੱਚ ਕਿਹਾ, “ਉਨ੍ਹਾਂ ਨੂੰ ਪੇਟ ਦੀ ਇਨਫੈਕਸ਼ਨ ਕਾਰਨ ਦਾਖਲ ਕਰਵਾਇਆ ਗਿਆ ਸੀ, ਜਿਸ ਨੂੰ ਦਵਾਈਆਂ ਨਾਲ ਕੰਟਰੋਲ ਕੀਤਾ ਗਿਆ ਹੈ। ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ ਅਤੇ ਹਸਪਤਾਲ ਤੋਂ ਬਾਹਰ ਰਹਿ ਕੇ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾਵੇਗੀ।” ਉਨ੍ਹਾਂ ਨੂੰ ਪਿਛਲੇ ਐਤਵਾਰ ਨੂੰ ਹਸਪਤਾਲ ਦੇ ਗੈਸਟ੍ਰੋਐਂਟਰੌਲੋਜੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version