Home ਪੰਜਾਬ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ ਨਵੀਨੀਕਰਨ ਲਈ ਨਿਰਮਾਣ ਕਾਰਜ ਹੋਣਗੇ ਜਲਦ...

ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ ਨਵੀਨੀਕਰਨ ਲਈ ਨਿਰਮਾਣ ਕਾਰਜ ਹੋਣਗੇ ਜਲਦ ਸ਼ੁਰੂ : ਚੇਅਰਮੈਨ ਹਰਪਾਲ ਜੁਨੇਜਾ

0

ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ 247ਵੀਂ ਬੋਰਡ ਆਫ਼ ਡਾਇਰੈਕਟਰਜ਼ ਦੀ ਅਹਿਮ ਮੀਟਿੰਗ ਬੀਤੇ ਦਿਨ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਾਰਪੋਰੇਸ਼ਨ ਦੇ ਸਰਵਪੱਖੀ ਵਿਕਾਸ, ਕਰਮਚਾਰੀਆਂ ਦੀ ਭਲਾਈ, ਵਿੱਤੀ ਮਜ਼ਬੂਤੀ ਅਤੇ ਯਾਤਰੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਮਹੱਤਵਪੂਰਨ ਫ਼ੈਸਲਿਆਂ ‘ਤੇ ਮੋਹਰ ਲਗਾਈ ਗਈ।

ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਬੋਰਡ ਨੇ ਘੱਟ ਤਨਖ਼ਾਹ ਪ੍ਰਾਪਤ ਕਰ ਰਹੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਦੀ ਮਨਜ਼ੂਰੀ ਨੂੰ ਵਿਚਾਰ ਅਧੀਨ ਲਿਆਂਦਾ, ਜਿਸ ਨਾਲ ਵੱਡੀ ਗਿਣਤੀ ਵਿੱਚ ਸਟਾਫ਼ ਨੂੰ ਸਿੱਧਾ ਲਾਭ ਮਿਲੇਗਾ। ਇਸ ਦੇ ਨਾਲ ਹੀ ਕਰਮਚਾਰੀਆਂ  ਲਈ  ਨੈਸ਼ਨਲ ਪੈਨਸ਼ਨ ਸਿਸਟਮ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ‘ਤੇ ਵੀ ਸਹਿਮਤੀ ਬਣੀ।

ਚੇਅਰਮੈਨ ਹਰਪਾਲ ਜੁਨੇਜਾ ਨੇ ਅੱਗੇ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਸਾਧਾਰਨ ਬੱਸਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਦੋਰਾਨ ਪਟਿਆਲਾ ਸਥਿਤ ਪੁਰਾਣੇ ਬੱਸ ਸਟੈਂਡ ਦਾ ਨਵੀਨੀਕਰਨ ਕਰਨ ਅਤੇ ਬੁਢਲਾਡਾ ਬੱਸ ਸਟੈਂਡ ਤੇ ਵਰਕਸ਼ਾਪ ਦੇ  ਨਿਰਮਾਣ ਕਾਰਜਾਂ ਨੂੰ ਜਲਦ ਸੁਰੂ ਕਰਨ ਲਈ ਆਏ ਤਖਮੀਨਿਆ ‘ਤੇ ਵਿਚਾਰ ਵਿਟਾਦਰਾ ਕੀਤਾ ਗਿਆ।

ਯਾਤਰੀਆਂ ਦੇ ਸਫ਼ਰ ਨੂੰ ਹੋਰ ਸੁਵਿਧਾਜਨਕ ਬਣਾਉਣ ਲਈ ਵਾਹਨ ਟ੍ਰੈਕਿੰਗ ਸਿਸਟਮ ਪ੍ਰੋਜੈਕਟ ਦੇ ਟੈਂਡਰਾਂ ਦੀ ਕਾਰਵਾਈ ਨੂੰ ਅੱਗੇ ਵਧਾਉਣ ਅਤੇ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਵਿੱਚ ਯੂ.ਪੀ.ਆਈ. ਸਮੇਤ ਹੋਰ ਡਿਜ਼ੀਟਲ ਭੁਗਤਾਨ ਪ੍ਰਣਾਲੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੀ ਬੋਰਡ ਨੇ ਅਹਿਮ ਪ੍ਰਵਾਨਗੀਆਂ ਦਿੱਤੀਆਂ। ਇਸ ਮੌਕੇ

ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਵਲੋਂ ਮੀਟਿੰਗ ਦੌਰਾਨ ਪੇਸ਼ ਕੀਤੇ ਵਰਕਿੰਗ ਰਿਜ਼ਲਟਾ ਨੂੰ ਘੋਖਦੇ ਹੋਏ ਕਿਹਾ ਗਿਆ ਕਿ ਭਵਿੱਖ  ਵਿੱਚ ਨਵੀਆ ਬੱਸਾਂ ਦੇ ਆਉਣ ਅਤੇ ਸਟਾਫ ਦੀ ਭਰਤੀ ਨਾਲ ਪੀਆਰਟੀਸੀ ਦੀ ਸਮੁਚੀ ਕਾਰਗੁਜਾਰੀ ਵਿੱਚ ਹੋਰ ਸੁਧਾਰ ਲਿਆਦਾਂ ਜਾਵੇਗਾ ਜਿਸ ਨਾਲ ਮਾਲੀ ਆਮਦਨ ਵਿੱਚ ਵਾਧਾ  ਹੋਵੇਗਾ।

ਪੀ.ਆਰ.ਟੀ.ਸੀ. ਦੇ ਬੋਰਡ ਆਫ ਡਾਇਰੈਕਟਰ ਦੀ ਇਸ ਅਹਿਮ ਮੀਟਿੰਗ ਵਿੱਚ ਪੀ.ਆਰ.ਟੀ.ਸੀ. ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਵਾਈਸ ਚੇਅਰਮੈਨ ਬਲਵਿੰਦਰ ਝਾੜਵਾਂ, ਡਾਇਰੈਕਟਰ ਰਜਿੰਦਰ ਸਿੰਘ ਰਿਹਾਲ, ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਨੁਮਾਇੰਦੇ ਆਰ.ਟੀ.ਏ. ਪੂਨਮਪ੍ਰੀਤ ਕੌਰ, ਵਿੱਤ ਵਿਭਾਗ ਦੇ ਨੁਮਾਇੰਦੇ ਹਰਪ੍ਰੀਤ ਕੌਰ ਡੀਸੀਐਫਏ, ਰੇਲਵੇ ਵਿਭਾਗ ਦੇ ਸੰਜੀਵ ਕੁਮਾਰ ਤੋਂ ਇਲਾਵਾ ਪੀਆਰਟੀਸੀ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਚੀਫ਼ ਅਕਾਊਂਟ ਅਫ਼ਸਰ ਰਾਕੇਸ਼ ਗਰਗ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਸੀਨੀਅਰ ਕਾਨੂੰਨੀ ਸਲਾਹਕਾਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ (ਪ੍ਰਸ਼ਾਸਨ) ਅਮਨਵੀਰ ਸਿੰਘ ਟਿਵਾਣਾ, ਜਨਰਲ ਮੈਨੇਜਰ (ਕੰਪਿਊਟਰਜ਼) ਰਮਨ ਸ਼ਰਮਾ ਸ਼ਾਮਿਲ ਸਨ।

NO COMMENTS

LEAVE A REPLY

Please enter your comment!
Please enter your name here

Exit mobile version