Home ਪੰਜਾਬ ਕੰਟਰੈਕਟ ਸਹਾਇਕ ਪ੍ਰੋਫੈਸਰਾਂ ਨੇ ‘ਕਾਲੇ ਦਿਨ’ ਵਜੋਂ ਮਨਾਇਆ ਅਧਿਆਪਕ ਦਿਵਸ

ਕੰਟਰੈਕਟ ਸਹਾਇਕ ਪ੍ਰੋਫੈਸਰਾਂ ਨੇ ‘ਕਾਲੇ ਦਿਨ’ ਵਜੋਂ ਮਨਾਇਆ ਅਧਿਆਪਕ ਦਿਵਸ

0

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਇਸ ਨਾਲ ਸਬੰਧਤ ਕਾਲਜਾਂ ਦੇ ਕੰਟਰੈਕਟ ਸਹਾਇਕ ਪ੍ਰੋਫੈਸਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਧਰਨਾ ਅੱਜ 19ਵੇਂ ਦਿਨ ਵਿੱਚ ਦਾਖਲ ਹੋ ਗਿਆ। ਅਧਿਆਪਕਾਂ ਨੇ ਅੱਜ , 5 ਸਤੰਬਰ , ਅਧਿਆਪਕ ਦਿਵਸ ਨੂੰ ‘ਕਾਲੇ ਦਿਨ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ।

ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪਿਛਲੇ 15 ਤੋਂ 20 ਸਾਲਾਂ ਤੋਂ ਲਟਕਦੀਆਂ ਆ ਰਹੀਆਂ ਹਨ ਅਤੇ ਕੰਟਰੈਕਟ ਸਹਾਇਕ ਪ੍ਰੋਫੈਸਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਮਿਲੇ। ਇਸ ਦੇ ਰੋਸ ਵਜੋਂ ਅਧਿਆਪਕਾਂ ਨੇ ਅੱਜ ਵੱਧ ਤੋਂ ਵੱਧ ਗਿਣਤੀ ਵਿੱਚ ਯੂਨੀਵਰਸਿਟੀ ਕੈਂਪਸ ਵਿੱਚ ਪਹੁੰਚ ਕੇ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਅਧਿਆਪਕ ਆਗੂਆਂ ਨੇ ਕਾਲਜਾਂ ਅਤੇ ਹੋਰ ਕੈਂਪਸਾਂ ਵਿੱਚ ਮੌਜੂਦ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਾਲੇ ਕੱਪੜੇ ਜਾਂ ਹੋਰ ਕਾਲੇ ਪ੍ਰਤੀਕ ਪਹਿਨ ਕੇ ਅਤੇ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਰੋਸ ਪ੍ਰਦਰਸ਼ਨ ਕਰਨ।

ਉਨ੍ਹਾਂ ਕਿਹਾ ਕਿ ਅਧਿਆਪਕ ਆਪਣੀਆਂ ਮੰਗਾਂ ਅਤੇ ਸੰਘਰਸ਼ ਬਾਰੇ ਮੀਡੀਆ ਰਾਹੀਂ ਲੋਕਾਂ ਤੱਕ ਆਪਣੀ ਆਵਾਜ਼ ਪਹੁੰਚਾਉਣ। ਇਸ ਦੇ ਨਾਲ ਹੀ ਫੇਸਬੁੱਕ, ਇੰਸਟਾਗ੍ਰਾਮ, ਅਖਬਾਰਾਂ ਅਤੇ ਟੀ.ਵੀ ਚੈਨਲਾਂ ਰਾਹੀਂ ਵੀ ਆਪਣੇ ਵਿਚਾਰ ਲੋਕਾਂ ਸਾਹਮਣੇ ਰੱਖਣ ਦੀ ਅਪੀਲ ਕੀਤੀ ਗਈ ਹੈ। ਅਧਿਆਪਕਾਂ ਨੇ ਕਿਹਾ ਕਿ ਅਧਿਆਪਕ ਦਿਵਸ ਮੌਕੇ ਵੀ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਜਿਸ ਕਾਰਨ ਇਸ ਦਿਨ ਨੂੰ ਰੋਸ ਵਜੋਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਅਧਿਆਪਕ ਸਾਥੀਆਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version