Homeਪੰਜਾਬਹਾਲਾਤ ਵਿਗੜਨ ’ਤੇ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਅਸਾਮ ਵਾਪਸ ਲਿਜਾ ਸਕਦੀ ਹੈ...

ਹਾਲਾਤ ਵਿਗੜਨ ’ਤੇ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਅਸਾਮ ਵਾਪਸ ਲਿਜਾ ਸਕਦੀ ਹੈ ਪੁਲਿਸ: ਅਦਾਲਤ ਨੇ ਦਿੱਤੀ ਛੋਟ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੌਰਾਨ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਅਦਾਲਤ ਨੇ ਅਹਿਮ ਨਿਰਦੇਸ਼ ਦਿੱਤੇ ਹਨ। ਅੰਮ੍ਰਿਤਸਰ ਸੈਸ਼ਨ ਕੋਰਟ ਨੇ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਛੋਟ ਦਿੱਤੀ ਹੈ ਕਿ ਜੇਕਰ ਹਾਲਾਤ ਵਿਗੜਦੇ ਹਨ ਜਾਂ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦੀ ਸੰਭਾਵਨਾ ਬਣਦੀ ਹੈ ਤਾਂ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਅਸਾਮ ਵਾਪਸ ਲਿਜਾਇਆ ਜਾ ਸਕਦਾ ਹੈ।

ਇਸ ਸਬੰਧੀ ਜਾਣਕਾਰੀ ਅਦਾਲਤ ਦੇ ਲਿਖਤੀ ਹੁਕਮ ਜਾਰੀ ਹੋਣ ਤੋਂ ਬਾਅਦ ਸਾਹਮਣੇ ਆਈ ਹੈ। ਹੁਕਮਾਂ ਮੁਤਾਬਕ, ਜੇਕਰ ਪੁਲਿਸ ਨੂੰ ਲੱਗਦਾ ਹੈ ਕਿ ਪੈਰੋਲ ਦੌਰਾਨ ਸਥਿਤੀ ਖ਼ਰਾਬ ਹੋ ਸਕਦੀ ਹੈ ਜਾਂ ਕਿਸੇ ਘਟਨਾ ਦੀ ਸੰਭਾਵਨਾ ਹੈ ਤਾਂ ਉਸ ਨੂੰ ਪੰਜਾਬ ਤੋਂ ਬਾਹਰ ਲਿਜਾਣ ਲਈ ਵੱਖਰੀ ਪ੍ਰਕਿਰਿਆ ਦੀ ਉਡੀਕ ਕਰਨ ਦੀ ਲੋੜ ਨਹੀਂ ਹੋਵੇਗੀ।

ਅਦਾਲਤ ਨੇ ਇਹ ਛੋਟ ਪੈਰੋਲ ਦੀਆਂ ਸ਼ਰਤਾਂ ਦੇ ਹਿੱਸੇ ਵਜੋਂ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਿੱਚ ਮੌਜੂਦਗੀ ਦੌਰਾਨ ਸਥਿਤੀ ’ਤੇ ਪੁਲਿਸ ਦੀ ਨਜ਼ਰ ਰਹੇਗੀ ਅਤੇ ਲੋੜ ਪੈਣ ’ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇਗੀ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਗਈ ਹੈ। ਅਦਾਲਤ ਦੇ ਲਿਖਤੀ ਹੁਕਮਾਂ ਵਿੱਚ ਹੁਣ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਸਥਿਤੀ ਵਿਗੜਨ ਦੀ ਸੰਭਾਵਨਾ ਹੋਣ ’ਤੇ ਪੁਲਿਸ ਉਨ੍ਹਾਂ ਨੂੰ ਵਾਪਸ ਅਸਾਮ ਲਿਜਾ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments