Home ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

0

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਸ ‘ਤੇ ਥਾਣੇ ਦੇ ਅੰਦਰ ਦਸਤਾਵੇਜ਼ ਪਾੜਨ ਅਤੇ ਆਪਣੇ ਸਮਰਥਕਾਂ ਨੂੰ ਛੁਡਾਉਣ ਦਾ ਦੋਸ਼ ਸੀ।

ਅਦਾਲਤ ਨੇ ਪੁਲਿਸ ਨੂੰ ਪੁੱਛੇ ਸਵਾਲ
ਜਿਸ ਤੋਂ ਬਾਅਦ ਪੁਲਿਸ ਉਸ ਦੀ ਗ੍ਰਿਫ਼ਾਰੀ ਲਈ ਛਾਪੇਮਾਰੀ ਕਰ ਰਹੀ ਸੀ। ਇਸ ਮਾਮਲੇ ਦੀ ਸੁਣਵਾਈ 10 ਜੂਨ ਨੂੰ ਹੋਈ ਸੀ।ਇਸ ਦੌਰਾਨ ਅਦਾਲਤ ਨੇ ਮਜੀਠਾ ਥਾਣੇ ਦੀ ਕਥਿਤ ਸੀ.ਸੀ.ਟੀ.ਵੀ. ਫੁਟੇਜ ਪੇਸ਼ ਨਾ ਕੀਤੇ ਜਾਣ ਸਬੰਧੀ ਪੁਲਿਸ ਤੋਂ ਸਵਾਲ ਪੁੱਛੇ ਸਨ ।

ਇਲਜ਼ਾਮ ਅਨੁਸਾਰ ਬਿਕਰਮ ਸਿੰਘ ਮਜੀਠੀਆ ਅਤੇ ਉਸ ਦੇ 50 ਤੋਂ ਵੱਧ ਸਮਰਥਕਾਂ ਨੇ ਥਾਣੇ ਦੀ ਹਦੂਦ ਵਿੱਚ ਕਾਗਜ਼ ਪਾੜ ਦਿੱਤੇ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਇਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version