Homeਦੇਸ਼ਕੁਲਗਾਮ ਹਮਲੇ ਤੋਂ ਬਾਅਦ ਸੀ.ਆਰ.ਪੀ.ਐਫ. ਨੇ ਵਧਾਈ ਸੁਰੱਖਿਆ, ਡਿਊਟੀ ਦੌਰਾਨ ਮੋਬਾਈਲ ਵਰਤਣ...

ਕੁਲਗਾਮ ਹਮਲੇ ਤੋਂ ਬਾਅਦ ਸੀ.ਆਰ.ਪੀ.ਐਫ. ਨੇ ਵਧਾਈ ਸੁਰੱਖਿਆ, ਡਿਊਟੀ ਦੌਰਾਨ ਮੋਬਾਈਲ ਵਰਤਣ ‘ਤੇ ਪਾਬੰਦੀ

ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਡਿਊਟੀ ‘ਤੇ ਤਾਇਨਾਤ ਸੀਆਰਪੀਐਫ ਦੇ ਜਵਾਨਾਂ ਲਈ ਨਵੇਂ ਸੁਰੱਖਿਆ ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ ਡਿਊਟੀ ਦੌਰਾਨ ਸਾਰੇ ਜਵਾਨਾਂ ਲਈ ਬੁਲੇਟਪਰੂਫ ਜੈਕੇਟ ਅਤੇ ਹੈਲਮੇਟ ਪਹਿਨਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਸਿਰਫ਼ ਕਮਾਂਡਰ ਹੀ ਜ਼ਰੂਰੀ ਅਧਿਕਾਰਤ ਕੰਮਾਂ ਲਈ ਮੋਬਾਈਲ ਫੋਨ ਵਰਤ ਸਕਣਗੇ।

ਇਹ ਕਦਮ ਹਾਲ ਹੀ ਵਿੱਚ ਕੁਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਚੁੱਕਿਆ ਗਿਆ ਹੈ। 11 ਨਵੰਬਰ ਨੂੰ ਹੋਏ ਇਸ ਹਮਲੇ ਵਿੱਚ ਸੀਆਰਪੀਐਫ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਫੋਰਸ ਵੱਲੋਂ ਜਵਾਨਾਂ ਦੀ ਸੁਰੱਖਿਆ ਅਤੇ ਚੌਕੀਆਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।

ਸੀਆਰਪੀਐਫ ਦੇ ਡਾਇਰੈਕਟਰ ਜਨਰਲ ਜੀਪੀ ਸਿੰਘ ਨੇ ਹਾਲ ਹੀ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ। ਇਸ ਤੋਂ ਬਾਅਦ ਸਾਰੇ ਕੰਪਨੀ ਕਮਾਂਡਰਾਂ ਨੂੰ ਚੌਕੀਆਂ ਦੀ ਸੁਰੱਖਿਆ ਵਧਾਉਣ ਅਤੇ ਲੋੜ ਅਨੁਸਾਰ ਕਰਮਚਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਨਵੇਂ ਹੁਕਮਾਂ ਤਹਿਤ ਜਵਾਨਾਂ ਨੂੰ ਗੋਲੀਬਾਰੀ ਤੋਂ ਬਚਾਉਣ ਲਈ ਬੁਲੇਟਪਰੂਫ ਸੁਰੱਖਿਆ ਚੌਕੀਆਂ ਵੀ ਸਥਾਪਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸ਼ਾਮ ਅਤੇ ਰਾਤ ਸਮੇਂ ਚੌਕੀਆਂ ‘ਤੇ ਲੋੜੀਂਦੀ ਰੋਸ਼ਨੀ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਨ੍ਹਾਂ ਕਦਮਾਂ ਦਾ ਉਦੇਸ਼ ਡਿਊਟੀ ਦੌਰਾਨ ਜਵਾਨਾਂ ਦੀ ਸੁਰੱਖਿਆ ਮਜ਼ਬੂਤ ਕਰਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments