Home ਪੰਜਾਬ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਵੱਡੇ ਫ਼ੈਸਲਿਆਂ ਦੀ ਉਮੀਦ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ , ਵੱਡੇ ਫ਼ੈਸਲਿਆਂ ਦੀ ਉਮੀਦ

0

ਚੰਡੀਗੜ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਅਕਤੂਬਰ, ਸੋਮਵਾਰ ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 2 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਬੁਲਾਈ ਗਈ ਹੈ। ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਅਹਿਮ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਅਤੇ ਸੂਬੇ ਦੇ ਪ੍ਰਸ਼ਾਸਨ ਨਾਲ ਜੁੜੇ ਕੁਝ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਲੈ ਕੇ ਵੀ ਕੈਬਨਿਟ ਵਿੱਚ ਚਰਚਾ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

ਅਕਤੂਬਰ ਮਹੀਨੇ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਵੀ ਸਰਕਾਰ ਵੱਲੋਂ ਲੋਕਾਂ ਅਤੇ ਮੁਲਾਜ਼ਮਾਂ ਨਾਲ ਸਬੰਧਤ ਕੁਝ ਐਲਾਨ ਕੀਤੇ ਜਾਣ ਦੀਆਂ ਉਮੀਦਾਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version