Homeਪੰਜਾਬਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੂੰ ਮਿਲੀ...

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਨਸ਼ਾ ਤਸਕਰੀ ਦੇ ਇਕ ਮਾਮਲੇ ਦਾ ਪਰਦਾਫਾਸ਼ ਕੀਤਾ। ਵਿਭਾਗ ਨੇ ਹਵਾਈ ਅੱਡੇ ‘ਤੇ ਇੱਕ ਯਾਤਰੀ ਦੇ ਕੋਲੋਂ ਕਰੀਬ 1 ਕਰੋੜ 64 ਲੱਖ ਰੁਪਏ ਦੀ ਕੀਮਤ ਦਾ ਗਾਂਜਾ ਬਰਾਮਦ ਕੀਤਾ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ, ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਬੈਂਕਾਕ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਿਆ ਸੀ। ਜਦੋਂ ਅਧਿਕਾਰੀਆਂ ਨੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿੱਚੋਂ 1 ਕਿਲੋ 654 ਗ੍ਰਾਮ ਗਾਂਜਾ ਬਰਾਮਦ ਹੋਈ। ਕਸਟਮ ਵਿਭਾਗ ਨੇ ਨਸ਼ੀਲੇ ਪਦਾਰਥ ਨੂੰ ਜ਼ਬਤ ਕਰ ਲਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments