Home Flood Update ਪਿੰਡ ਸਸਰਾਲੀ ਨੇੜੇ ਟੁੱਟਿਆ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ , ‘ਰੈੱਡ ਅਲਰਟ’...

ਪਿੰਡ ਸਸਰਾਲੀ ਨੇੜੇ ਟੁੱਟਿਆ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ , ‘ਰੈੱਡ ਅਲਰਟ’ ਜਾਰੀ

0

ਲੁਧਿਆਣਾ: ਲੁਧਿਆਣਾ ਤੋਂ ਵੱਡੀ ਖ਼ਬਰ ਆ ਰਹੀ ਹੈ। ਦਰਅਸਲ, ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਪਿੰਡ ਸਸਰਾਲੀ ਨੇੜੇ ਟੁੱਟ ਗਿਆ ਹੈ, ਜਿਸ ਕਾਰਨ ਨੇੜਲੇ 14-15 ਪਿੰਡਾਂ ਵਿੱਚ ਹੜ੍ਹ ਦਾ ਖ਼ਤਰਾ ਪੈਂਦਾ ਹੋ ਗਿਆ ਹੈ। ਬੰਨ੍ਹ ਕਮਜ਼ੋਰ ਹੋਣ ਕਾਰਨ ਪ੍ਰਸ਼ਾਸਨ ਨੇ ਪਹਿਲਾਂ ਹੀ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਸੀ।

ਹੁਣ ਸਸਰਾਲੀ ਕਲੋਨੀ ਨੂੰ ਤੁਰੰਤ ਖਾਲੀ ਕਰਵਾਇਆ ਜਾ ਰਿਹਾ ਹੈ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਐਲਾਨ ਕਰਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਬੰਨ੍ਹ ਟੁੱਟਣ ਕਾਰਨ ਹੜ੍ਹ ਆਉਣ ਦੇ ਖ਼ਤਰੇ ਵਾਲੇ ਪਿੰਡਾਂ ਵਿੱਚ ਸਸਰਾਲੀ, ਬੂਟ, ਰਾਵਤ, ਹਵਾਸ, ਸੀਦਾ, ਬੂਥਗੜ੍ਹ, ਮੰਗਲੀ ਟਾਂਡਾ, ਢੇਰੀ, ਖਵਾਜਕੇ, ਖਾਸੀ ਖੁਰਦ, ਮੰਗਲੀ ਕਾਦਰ, ਮੱਤੇਵਾੜਾ, ਮਾਂਗਟ ਅਤੇ ਮੇਹਰਬਾਨ ਸ਼ਾਮਲ ਹਨ।

ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰ ਦਿੱਤੇ ਹਨ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਅਫਵਾਹਾਂ ਵੱਲ ਧਿਆਨ ਨਾ ਦੇਣ, ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version