Home ਪੰਜਾਬ ਪੰਜਾਬ ‘ਚ ਨਗਰ ਨਿਗਮ ਚੋਣਾਂ ਲਈ ਤਰੀਖਾਂ ਜਾਰੀ, 26 ਮਈ ਨੂੰ ਹੋਵੇਗੀ...

ਪੰਜਾਬ ‘ਚ ਨਗਰ ਨਿਗਮ ਚੋਣਾਂ ਲਈ ਤਰੀਖਾਂ ਜਾਰੀ, 26 ਮਈ ਨੂੰ ਹੋਵੇਗੀ ਵੋਟਿੰਗ

0

ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਹੋਣ ਨਾਲ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਰਾਜ ਚੋਣ ਅਧਿਕਾਰੀ ਰਾਜ ਕਮਲ ਚੌਧਰੀ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰਦੇ ਹੀ ਸੂਬੇ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।

ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਮੁਤਾਬਕ, ਵੋਟਿੰਗ 26 ਮਈ ਨੂੰ ਹੋਵੇਗੀ, ਜਦਕਿ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈ ਜਾਵੇਗੀ। ਉਮੀਦਵਾਰ 13 ਮਈ ਤੋਂ 16 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਇਸ ਤੋਂ ਬਾਅਦ 19 ਮਈ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।

ਇਸ ਵਾਰ ਪੰਜਾਬ ਵਿੱਚ ਅੱਠ ਨਗਰ ਨਿਗਮਾਂ ਲਈ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਵਿੱਚ ਵੀ ਵੋਟਿੰਗ ਕਰਵਾਈ ਜਾਵੇਗੀ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਸੂਬੇ ਵਿੱਚ ਕੁੱਲ 36 ਲੱਖ 72 ਹਜ਼ਾਰ 932 ਵੋਟਰ ਆਪਣੇ ਮਤ ਦਾ ਪ੍ਰਯੋਗ ਕਰਨਗੇ। ਇਸ ਕਾਰਨ ਸੂਬੇ ਦੇ ਕਈ ਸ਼ਹਿਰਾਂ ਵਿੱਚ ਚੋਣੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।

ਚੋਣ ਕਮਿਸ਼ਨ ਨੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਕਈ ਸਖ਼ਤ ਨਿਯਮ ਵੀ ਲਾਗੂ ਕੀਤੇ ਹਨ। ਨਗਰ ਨਿਗਮ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ 4 ਲੱਖ ਰੁਪਏ ਤੱਕ ਚੋਣ ਖਰਚ ਕਰਨ ਦੀ ਆਗਿਆ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੂਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਚੋਣ ਜ਼ਾਬਤੇ ਦੀ ਉਲੰਘਣਾ ‘ਤੇ ਨਜ਼ਰ ਰੱਖੀ ਜਾ ਸਕੇ।

ਚੋਣ ਜ਼ਾਬਤਾ ਲਾਗੂ ਹੋਣ ਨਾਲ ਸਰਕਾਰੀ ਵਿਭਾਗਾਂ ਅਤੇ ਸਿਆਸੀ ਆਗੂਆਂ ਲਈ ਵੀ ਨਵੇਂ ਨਿਯਮ ਲਾਗੂ ਹੋ ਗਏ ਹਨ। ਹੁਣ ਕੋਈ ਵੀ ਨਵੀਂ ਸਰਕਾਰੀ ਯੋਜਨਾ ਜਾਂ ਐਲਾਨ ਨਹੀਂ ਕੀਤਾ ਜਾ ਸਕੇਗਾ। ਚੋਣ ਕਮਿਸ਼ਨ ਨੇ ਅਧਿਕਾਰੀਆਂ ਨੂੰ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਚੋਣਾਂ ਕਰਵਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version