Home ਪੰਜਾਬ 10ਵੀਂ-12ਵੀਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ , ਇਸ ਤਰ੍ਹਾਂ ਕਰੋ ਚੈਕ

10ਵੀਂ-12ਵੀਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ , ਇਸ ਤਰ੍ਹਾਂ ਕਰੋ ਚੈਕ

0

ਪੰਜਾਬ : ਕੇਂਦਰੀ ਮਾਧਿਮਿਕ ਸਿੱਖਿਆ ਬੋਰਡ (CBSE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 16 ਫਰਵਰੀ, 2027 ਤੋਂ ਸ਼ੁਰੂ ਹੋਣਗੀਆਂ। ਬੋਰਡ ਵੱਲੋਂ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ ਗਿਆ।

ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ, 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਮਾਰਚ, 2027 ਤੱਕ ਚੱਲਣਗੀਆਂ, ਜਦਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 9 ਅਪ੍ਰੈਲ, 2027 ਨੂੰ ਸਮਾਪਤ ਹੋਣਗੀਆਂ।

CBSE ਦੇ ਪ੍ਰੀਖਿਆ ਕੰਟਰੋਲਰ ਸੰਜਮ ਭਾਰਦਵਾਜ ਨੇ ਦੱਸਿਆ ਕਿ ਇਸ ਵਾਰ 10ਵੀਂ ਜਮਾਤ ਦੇ ਵਿਦਿਆਰਥੀ 83 ਵਿਸ਼ਿਆਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ 121 ਵਿਸ਼ਿਆਂ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਬੋਰਡ ਨੇ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ 101 ਦਿਨ ਪਹਿਲਾਂ ਹੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।

ਬੋਰਡ ਨੇ 6 ਨਵੰਬਰ, 2026 ਨੂੰ ਪ੍ਰੀਖਿਆਵਾਂ ਦਾ ਸ਼ਡਿਊਲ ਆਪਣੀ ਅਧਿਕਾਰਤ ਵੈੱਬਸਾਈਟ cbse.gov.in ਅਤੇ cbseacademic.nic.in ‘ਤੇ ਅਪਲੋਡ ਕਰ ਦਿੱਤਾ ਹੈ। ਵਿਦਿਆਰਥੀ ਇਨ੍ਹਾਂ ਵੈੱਬਸਾਈਟਾਂ ‘ਤੇ ਜਾ ਕੇ ਆਪਣੀ ਜਮਾਤ ਦੇ ਅਨੁਸਾਰ ਪ੍ਰੀਖਿਆਵਾਂ ਦੀਆਂ ਤਰੀਕਾਂ ਦੇਖ ਸਕਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version