Homeਪੰਜਾਬਬਾਗੜੀਆਂ ਚ ਨਾੜ ਸਾੜਨ ਮਾਮਲੇ ’ਤੇ DCਤੇ SSP ਦੀ ਤੁਰੰਤ ਕਾਰਵਾਈ, ਮੌਕੇ...

ਬਾਗੜੀਆਂ ਚ ਨਾੜ ਸਾੜਨ ਮਾਮਲੇ ’ਤੇ DCਤੇ SSP ਦੀ ਤੁਰੰਤ ਕਾਰਵਾਈ, ਮੌਕੇ ’ਤੇ ਪਹੁੰਚ ਕੇ ਲਿਆ ਜਾਇਜ਼ਾ

ਅਮਰਗੜ੍ਹ: ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਵਿਖੇ ਸੈਟਲਾਈਟ ਰਾਹੀਂ ਦਰਜ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲੱਗਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੇ ਖੇਤਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਮੁਢਲੀ ਜਾਂਚ ਦੌਰਾਨ ਅੱਗ ਲੱਗਣ ਦਾ ਸੰਭਾਵਿਤ ਕਾਰਨ ਤੇਜ਼ ਹਵਾਵਾਂ ਕਾਰਨ ਹੋਇਆ ਸ਼ਾਰਟ ਸਰਕਟ ਸਾਹਮਣੇ ਆਇਆ। ਇਸ ਮੌਕੇ ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਦੱਸਿਆ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਾੜ ਅਤੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਾਗੂ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅਧਿਕਾਰੀਆਂ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਾੜ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਲੋਕਾਂ ਦੀ ਸਿਹਤ ’ਤੇ ਨੁਕਸਾਨਦਾਇਕ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਉਪਲਬਧ ਕਰਵਾਈ ਜਾ ਰਹੀ ਆਧੁਨਿਕ ਮਸ਼ੀਨਰੀ ਅਤੇ ਹੋਰ ਵਿਕਲਪਾਂ ਦੀ ਵਰਤੋਂ ਕਰਕੇ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ “ਜ਼ੀਰੋ ਸਟੱਬਲ ਬਰਨਿੰਗ” ਦਾ ਟੀਚਾ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਨਿਗਰਾਨੀ ਦੇ ਨਾਲ-ਨਾਲ ਵਿਸ਼ਾਲ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੀ ਸਹਿਯੋਗ ਨਾਲ ਹੀ ਅੱਗਾਂ ਲਗਾਉਣ ਦੀ ਘਟਨਾਵਾਂ ਵਿੱਚ ਕਮੀ ਲਿਆਂਦੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤ ਪੱਧਰ ਤੱਕ ਪਹੁੰਚ ਬਣਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣਗੇ, ਤਾਂ ਜੋ ਵਾਤਾਵਰਣ ਦੀ ਸੁਰੱਖਿਆ ਅਤੇ ਖੇਤੀਬਾੜੀ ਦੀ ਟਿਕਾਊਤਾ ਨੂੰ ਯਕੀਨੀ ਬਣਾਇਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments