Home ਪੰਜਾਬ ਡੀ.ਸੀ ਨੇ ਸਕੂਲਾਂ ‘ਚ ਦੋ ਦਿਨਾਂ ਦੀ ਛੁੱਟੀ ਦਾ ਕੀਤਾ ਐਲਾਨ

ਡੀ.ਸੀ ਨੇ ਸਕੂਲਾਂ ‘ਚ ਦੋ ਦਿਨਾਂ ਦੀ ਛੁੱਟੀ ਦਾ ਕੀਤਾ ਐਲਾਨ

0

ਲੁਧਿਆਣਾ: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਹਾਲਾਤ ਹੋਰ ਵਿਗੜ ਦਿੱਤੇ ਹਨ। ਮੀਂਹ ਦੇ ਨਾਲ-ਨਾਲ ਜਨਜੀਵਨ ਪ੍ਰਭਾਵਿਤ ਹੋਣ ਕਾਰਨ ਪ੍ਰਸ਼ਾਸਨ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫ਼ੈਸਲਾ ਲਿਆ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 26 ਅਤੇ 27 ਅਗਸਤ ਤੱਕ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪ੍ਰਸ਼ਾਸਨ ਨੂੰ ਡਰ ਹੈ ਕਿ ਭਾਰੀ ਮੀਂਹ ਕਾਰਨ ਪਾਣੀ ਭਰਨ ਅਤੇ ਹੋਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਿਸ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਡੀ.ਸੀ ਆਸ਼ਿਕਾ ਜੈਨ ਨੇ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹੋਏ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਪ੍ਰਸ਼ਾਸਨ ਨੇ ਸਕੂਲ ਪ੍ਰਬੰਧਨ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖਰਾਬ ਮੌਸਮ ਦੌਰਾਨ ਬੱਚਿਆਂ ਨੂੰ ਬੇਲੋੜੇ ਘਰ ਤੋਂ ਬਾਹਰ ਨਾ ਜਾਣ ਦੇਣ। ਡੀ.ਸੀ ਨੇ ਕਿਹਾ ਕਿ ਪ੍ਰਸ਼ਾਸਨ ਮੌਸਮ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਲੋੜ ਪੈਣ ‘ਤੇ ਅੱਗੇ ਵੀ ਢੁਕਵੇਂ ਕਦਮ ਚੁੱਕੇ ਜਾਣਗੇ।

NO COMMENTS

LEAVE A REPLY

Please enter your comment!
Please enter your name here

Exit mobile version