Homeਪੰਜਾਬਡੀ.ਸੀ. ਵੱਲੋਂ ਵੋਟਰਾਂ ਨੂੰ ਗਣਨਾ ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ...

ਡੀ.ਸੀ. ਵੱਲੋਂ ਵੋਟਰਾਂ ਨੂੰ ਗਣਨਾ ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਤਿਆਰ ਰੱਖਣ ਦੀ ਅਪੀਲ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ‘ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਨਾਗਰਿਕ ਦਾ ਵੋਟਰ ਵਜੋਂ ਦਰਜ ਹੋਣਾ ਅਤੇ ਵੋਟਰ ਸੂਚੀ ਦਾ ਸਹੀ ਤੇ ਅਪਡੇਟ ਹੋਣਾ ਬੇਹੱਦ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਐਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰਵੀਜ਼ਨ/ਵਿਸ਼ੇਸ਼ ਗਹਿਰੀ ਸੁਧਾਈ) ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਦਾ ਮੁੱਖ ਉਦੇਸ਼ ਵੋਟਰ ਸੂਚੀ ਨੂੰ ਪੂਰੀ ਤਰ੍ਹਾਂ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼.) ਘਰ-ਘਰ ਜਾ ਕੇ ਗਣਨਾ ਫਾਰਮ (ਇਨਿਊਮਰੇਸ਼ਨ ਫਾਰਮ) ਵੰਡਣ ਅਤੇ ਵੋਟਰਾਂ ਦੀ ਤਸਦੀਕ ਦਾ ਕੰਮ ਕਰ ਰਹੇ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਬੀਐਲਓ ਤੁਹਾਡੇ ਘਰ ਆਉਣ ਤਾਂ ਉਨ੍ਹਾਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰਦੇ ਹੋਏ ਪੂਰਾ ਸਹਿਯੋਗ ਦਿੱਤਾ ਜਾਵੇ, ਕਿਉਂਕਿ ਇਹ ਹਰ ਜ਼ਿੰਮੇਵਾਰ ਨਾਗਰਿਕ ਦਾ ਫ਼ਰਜ਼ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਬੀ.ਐਲ.ਓਜ਼. ਵੱਲੋਂ ਦਿੱਤੇ ਗਏ ਗਣਨਾ ਫਾਰਮ ਨੂੰ ਧਿਆਨ ਨਾਲ ਭਰ ਕੇ ਨਿਰਧਾਰਤ ਸਮੇਂ ਅੰਦਰ ਉਨ੍ਹਾਂ ਕੋਲ ਜਮ੍ਹਾਂ ਕਰਵਾਇਆ ਜਾਵੇ, ਕਿਉਂਕਿ ਇਹ ਸਮਾਂ-ਬੱਧ ਪ੍ਰਕਿਰਿਆ ਹੈ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਲੋੜੀਂਦੇ ਦਸਤਾਵੇਜ਼ ਪਹਿਲਾਂ ਹੀ ਤਿਆਰ ਰੱਖੇ ਜਾਣ ਤਾਂ ਜੋ ਮੌਕੇ ’ਤੇ ਫਾਰਮ ਭਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹਰ ਵੋਟਰ ਦੀ ਇੱਕ-ਇੱਕ ਵੋਟ ਕੀਮਤੀ ਹੈ ਅਤੇ ਹਰ ਨਾਗਰਿਕ ਦਾ ਛੋਟਾ ਜਿਹਾ ਸਹਿਯੋਗ ਵੀ ਜ਼ਿਲ੍ਹਾ ਪਟਿਆਲਾ ਦੀ ਵੋਟਰ ਸੂਚੀ ਨੂੰ 100 ਫ਼ੀਸਦੀ ਸ਼ੁੱਧ, ਸਹੀ ਅਤੇ ਤਰੁੱਟੀ-ਰਹਿਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ। ਉਨ੍ਹਾਂ ਸਮੂਹ ਵੋਟਰਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫ਼ਰਜ਼ ਨਿਭਾਉਂਦੇ ਹੋਏ ਐਸ.ਆਈ.ਆਰ. ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments