HomeਪੰਜਾਬDC ਨੇ ਗੁਰਦਾਸਪੁਰ ਦੇ ਸਾਰੇ ਸਰਕਾਰੀ ਦਫ਼ਤਰਾਂ 'ਚ ਅਚਾਨਕ ਮਾਰਿਆ ਛਾਪਾ

DC ਨੇ ਗੁਰਦਾਸਪੁਰ ਦੇ ਸਾਰੇ ਸਰਕਾਰੀ ਦਫ਼ਤਰਾਂ ‘ਚ ਅਚਾਨਕ ਮਾਰਿਆ ਛਾਪਾ

ਗੁਰਦਾਸਪੁਰ : ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸੁਵਿਧਾ ਕੇਂਦਰ, ਫਰਦ ਕੇਂਦਰ, ਤਹਿਸੀਲ ਦਫ਼ਤਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦਾ ਅਚਨਚੇਤ ਨਿਰੀਖਣ ਕੀਤਾ।

ਸੁਵਿਧਾ ਕੇਂਦਰ ਦੇ ਨਿਰੀਖਣ ਦੌਰਾਨ, ਡਿਪਟੀ ਕਮਿਸ਼ਨਰ ਨੇ ਸੁਵਿਧਾ ਕੇਂਦਰ ਵਿੱਚ ਆਏ ਲੋਕਾਂ ਤੋਂ ਸੁਵਿਧਾ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਪ੍ਰਾਪਤ ਕੀਤੀ। ਉਨ੍ਹਾਂ ਸੁਵਿਧਾ ਕੇਂਦਰ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਰਵਾਉਣ ਲਈ ਆਉਣ ਵਾਲੇ ਸਾਰੇ ਨਾਗਰਿਕਾਂ ਦਾ ਕੰਮ ਯੋਗਤਾ ਦੇ ਆਧਾਰ ‘ਤੇ ਕੀਤਾ ਜਾਵੇ ਅਤੇ ਬਜ਼ੁਰਗ ਨਾਗਰਿਕਾਂ ਸਮੇਤ ਕਿਸੇ ਨੂੰ ਵੀ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਫਰਦ ਕੇਂਦਰ ਦੇ ਨਿਰੀਖਣ ਦੌਰਾਨ, ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਲਈ ਆਉਣ ਵਾਲੇ ਹਰ ਵਿਅਕਤੀ ਨੂੰ ਰੁਕਣ ਦਿੱਤਾ ਜਾਵੇ ਅਤੇ ਉਸਦਾ ਕੰਮ ਸਮੇਂ ਸਿਰ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰੀ ਕੰਮ ਲਈ ਆਉਣ ਵਾਲੇ ਲੋਕਾਂ ਨਾਲ ਚੰਗਾ ਵਿਵਹਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਤਹਿਸੀਲ ਦਫ਼ਤਰ ਦਾ ਵੀ ਦੌਰਾ ਕੀਤਾ ਅਤੇ ਦਫ਼ਤਰੀ ਕੰਮ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਕੰਟੀਨ ਦਾ ਨਿਰੀਖਣ ਕੀਤਾ ਅਤੇ ਕੰਟੀਨ ਵਿੱਚ ਸਫਾਈ ‘ਤੇ ਤਸੱਲੀ ਪ੍ਰਗਟ ਕੀਤੀ।

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਦਫ਼ਤਰਾਂ ਅਤੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕੰਪਲੈਕਸ ਵਿੱਚ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਇਸ ਦੇ ਨਾਲ ਹੀ ਜੇਕਰ ਕਿਸੇ ਛੋਟੀ ਜਿਹੀ ਮੁਰੰਮਤ ਦੀ ਲੋੜ ਹੈ ਤਾਂ ਉਸ ਨੂੰ ਵੀ ਉਸੇ ਸਮੇਂ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਤੋਂ ਲੋਕ ਆਪਣੇ ਸਰਕਾਰੀ ਕੰਮ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਂਦੇ ਹਨ, ਇਸ ਲਈ ਇੱਥੇ ਲੋਕਾਂ ਦੀ ਸਹੂਲਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ ਅਤੇ ਸਰਕਾਰੀ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments