Homeਪੰਜਾਬਡੀ.ਸੀ. ਹਿਮਾਂਸ਼ੂ ਅਗਰਵਾਲ ਨੇ ਅਵਾਰਾ ਪਸ਼ੂਆਂ ਨੂੰ ਰੋਕਣ ਲਈ ਜਾਰੀ ਕੀਤੇ ਆਦੇਸ਼

ਡੀ.ਸੀ. ਹਿਮਾਂਸ਼ੂ ਅਗਰਵਾਲ ਨੇ ਅਵਾਰਾ ਪਸ਼ੂਆਂ ਨੂੰ ਰੋਕਣ ਲਈ ਜਾਰੀ ਕੀਤੇ ਆਦੇਸ਼

ਜਲੰਧਰ : ਜ਼ਿਲ੍ਹੇ ਵਿੱਚ ਆਵਾਰਾ ਪਸ਼ੂਆਂ ਦੀ ਭਰਮਾਰ ਨੂੰ ਲੈ ਕੇ ਨਗਰ ਨਿਗਮ ਨੇ ਕਮਰ ਕੱਸ ਲਈ ਹੈ। ਇਸੇ ਕਰਕੇ ਨਗਰ ਨਿਗਮ ਵੱਲੋਂ ਪਿਛਲੇ ਕੁਝ ਮਹੀਨਿਆਂ ਵਿੱਚ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਦੇ ਤਹਿਤ ਵਾਰਡ 10 ਅਤੇ 11 ਵਿੱਚ ਆਵਾਰਾ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਸਫ਼ਲਤਾਪੂਰਵਕ ਪੂਰੀ ਕਰ ਲਈ ਗਈ ਹੈ। ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਅਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਨਵਰਾਂ ਅਤੇ ਨਾਗਰਿਕਾਂ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ।

ਡਾ. ਅਗਰਵਾਲ ਨੇ ਦੱਸਿਆ ਕਿ ਦੋਵੇਂ ਵਾਰਡਾਂ ਵਿੱਚ ਕੁੱਲ 1,017 ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਗਈ ਹੈ। ਇਹ ਮੁਹਿੰਮ ਹੁਣ ਵਾਰਡ 8 ਅਤੇ 9 ਵਿੱਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪ੍ਰਸ਼ਾਸਨ ਦਾ ਉਦੇਸ਼ ਆਵਾਰਾ ਕੁੱਤਿਆਂ ਦੀ ਆਬਾਦੀ ਦਾ ਪ੍ਰਭਾਵੀ ਪ੍ਰਬੰਧਨ ਕਰਨ ਲਈ ਇਸ ਪ੍ਰੋਗਰਾਮ ਨੂੰ ਸ਼ਹਿਰ ਦੇ ਹਰ ਵਾਰਡ ਵਿੱਚ ਲਾਗੂ ਕਰਨਾ ਹੈ। ਇਸ ਦੇ ਨਾਲ ਹੀ, ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਸੜਕਾਂ ਤੋਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਵਿੱਚ 70 ਤੋਂ ਵੱਧ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਭੇਜਿਆ ਗਿਆ ਹੈ, ਜਿਸ ਨਾਲ ਯਾਤਰੀਆਂ ਅਤੇ ਪਸ਼ੂਆਂ ਦੋਵਾਂ ਦੀ ਸੁਰੱਖਿਆ ਯਕੀਨੀ ਬਣੀ ਹੈ, ਖ਼ਾਸਕਰ ਆਉਣ ਵਾਲੇ ਧੁੰਦ ਦੇ ਮੌਸਮ ਵਿੱਚ। ਉਨ੍ਹਾਂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਕਰਤਾਰਪੁਰ ਗਊਸ਼ਾਲਾ ਵਿੱਚ ਲਟਕਦੇ ਕੰਮਾਂ ਅਤੇ ਕੰਨੀਆਂ ਕਲਾਂ ਗਊਸ਼ਾਲਾ ਦੇ ਵਿਸਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਡਾ. ਅਗਰਵਾਲ ਨੇ ਪੀ.ਐਸ.ਪੀ.ਸੀ.ਐਲ., ਤੇਲ ਕੰਪਨੀਆਂ ਅਤੇ ਆਬਕਾਰੀ ਵਿਭਾਗ ਨੂੰ ਗਊ ਆਸ਼ਰਮਾਂ ਦੀ ਸਹੀ ਦੇਖਭਾਲ ਲਈ ਸਥਾਨਕ ਅਥਾਰਟੀ ਕੋਲ ਸਮੇਂ ਸਿਰ ਗਊ ਸੈੱਸ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਡੇਅਰੀ ਕਿਸਾਨਾਂ ਨੂੰ ਐਸ.ਪੀ.ਸੀ.ਏ. ਦਾ ਲਾਈਫ ਮੈਂਬਰ ਬਣਨ ਦੀ ਅਪੀਲ ਕਰਦਿਆਂ, ਉਨ੍ਹਾਂ ਨੂੰ ਬੇਸਹਾਰਾ ਪਸ਼ੂਆਂ ਨੂੰ ਸੜਕਾਂ ‘ਤੇ ਛੱਡਣ ਦੀ ਬਜਾਏ ਪ੍ਰਸ਼ਾਸਨ ਦੁਆਰਾ ਚਲਾਈਆਂ ਜਾ ਰਹੀਆਂ ਗਊਸ਼ਾਲਾਵਾਂ ਨੂੰ ਸੌਂਪਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਵਟਸਐਪ ਐਕਸ਼ਨ ਹੈਲਪਲਾਈਨ 96462-22555 ‘ਤੇ ਬੇਸਹਾਰਾ ਪਸ਼ੂਆਂ ਨਾਲ ਸਬੰਧਤ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਮੇਂ ਸਿਰ ਮਦਦ ਲਈ ਹੈਲਪਲਾਈਨ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments