HomePunjabਅਮਰੀਕਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਬਟਾਲਾ: ਬਟਾਲਾ ਨੇੜਲੇ ਪਿੰਡ ਡੂਡੀਪੁਰ ਦੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ 3 ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ (31) ਵਜੋਂ ਹੋਈ ਹੈ। ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਪਿਤਾ ਦੀ ਇੱਕ ਸਾਲ ਪਹਿਲਾਂ ਮੌਤ ਹੋ ਗਈ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਭੈਣ, ਪਤਨੀ ਅਤੇ 2 ਧੀਆਂ ਛੱਡ ਗਿਆ ਹੈ।

ਮ੍ਰਿਤਕ ਦਾ ਪਿਤਾ ਪੰਜਾਬ ਰੋਡਵੇਜ਼ ਵਿੱਚ ਬਤੌਰ ਡਰਾਈਵਰ ਸੇਵਾਮੁਕਤ ਸੀ ਅਤੇ ਉਸ ਨੇ ਆਪਣੇ ਪੁੱਤਰ ਗੁਰਵਿੰਦਰ ਨੂੰ ਚੰਗੇ ਭਵਿੱਖ ਲਈ ਕਰਜ਼ਾ ਲੈ ਕੇ ਅਮਰੀਕਾ ਭੇਜਿਆ ਸੀ। ਇਸ ਤੋਂ ਬਾਅਦ ਉਸ ਦੇ ਪਿਤਾ ਦੀ ਮੌਤ ਹੋ ਗਈ। ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਵਿੰਦਰ ਬਹੁਤ ਚੰਗੇ ਸੁਭਾਅ ਦਾ ਸੀ ਅਤੇ ਉਹ ਆਪਣੇ ਪਰਿਵਾਰ ਬਾਰੇ ਬਹੁਤ ਸੋਚਦਾ ਸੀ, ਜੋ ਸ਼ਾਇਦ ਪ੍ਰਮਾਤਮਾ ਨੂੰ ਮਨਜ਼ੂਰ ਨਹੀਂ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments