HomePunjabਰੋਜ਼ੀ-ਰੋਟੀ ਲਈ ਵਿਦੇਸ਼ ਗਏ ਇਕ ਪੰਜਾਬੀ ਨੌਜਵਾਨ ਦੀ ਮੌਤ

ਰੋਜ਼ੀ-ਰੋਟੀ ਲਈ ਵਿਦੇਸ਼ ਗਏ ਇਕ ਪੰਜਾਬੀ ਨੌਜਵਾਨ ਦੀ ਮੌਤ

ਦਸੂਹਾ : ਰੋਜ਼ੀ-ਰੋਟੀ ਲਈ ਵਿਦੇਸ਼ ਗਏ ਇਕ ਪੰਜਾਬੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 15 ਮਹੀਨਿਆਂ ਤੋਂ ਰੁਜ਼ਗਾਰ ਲਈ ਪੁਰਤਗਾਲ (Portugal) ਗਏ ਹੋਏ ਭਗਵੰਤ ਸਿੰਘ ਦੇ 26 ਸਾਲਾ ਪੁੱਤਰ ਤਜਿੰਦਰ ਸਿੰਘ (Tajinder Singh) ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ‘ਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਸਦਮੇ ‘ਚ ਹੈ।

ਇਸ ਹਾਦਸੇ ਤੋਂ ਬਾਅਦ ਵਿਧਾਇਕ ਕਰਮਵੀਰ ਸਿੰਘ ਘੁੰਮਣ, ਸ਼੍ਰੋਮਣੀ ਅਕਾਲੀ ਦਲ ਸੰਮਤੀ ਉੜਮੁੜ ਦੇ ਸਰਕਲ ਇੰਚਾਰਜ ਮਨਜੀਤ ਸਿੰਘ ਦਸੂਹਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਅਤੇ ਯੁਵਕ ਸੇਵਾ ਕਲੱਬ ਦੀ ਸਮੁੱਚੀ ਟੀਮ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੌਜਵਾਨ ਤਜਿੰਦਰ ਸਿੰਘ ਤੇਜੀ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments