Home ਦੇਸ਼ ਰੱਖਿਆ ਮੰਤਰੀ ਨੇ ਨਵੀਂ ਦਿੱਲੀ ਵਿਖੇ ਬੈਲਜ਼ੀਅਮ ਦੇ ਰੱਖਿਆ ਮੰਤਰੀ ਨਾਲ ਕੀਤੀ ਦੁਵੱਲੀ...

ਰੱਖਿਆ ਮੰਤਰੀ ਨੇ ਨਵੀਂ ਦਿੱਲੀ ਵਿਖੇ ਬੈਲਜ਼ੀਅਮ ਦੇ ਰੱਖਿਆ ਮੰਤਰੀ ਨਾਲ ਕੀਤੀ ਦੁਵੱਲੀ ਗੱਲਬਾਤ 

0

ਨਵੀਂ ਦਿੱਲੀ: ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਬੀਤੇ ਦਿਨ ਨਵੀਂ ਦਿੱਲੀ ਵਿਖੇ ਬੈਲਜ਼ੀਅਮ ਦੇ ਰੱਖਿਆ ਅਤੇ ਵਿਦੇਸ਼ ਵਪਾਰ ਮੰਤਰੀ ਸ਼੍ਰੀ ਥਿਓ ਫ੍ਰੈਂਕਨ ਦੇ ਨਾਲ ਦੁਵੱਲੀ ਬੈਠਕ ਕੀਤੀ। ਗੱਲਬਾਤ ਦੌਰਾਨ, ਦੋਵੇਂ ਧਿਰਾਂ ਨੇ ਰੱਖਿਆ ਅਤੇ ਉਦਯੋਗਿਕ ਸਹਿਯੋਗ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ। ਦੋਵੇਂ ਮੰਤਰੀ ਰੱਖਿਆ ਸਹਿਯੋਗ ਬਾਰੇ ਗੱਲਬਾਤ, ਉੱਚ-ਪੱਧਰੀ ਦੌਰਿਆਂ, ਟ੍ਰੇਨਿੰਗ ਅਤੇ ਸਮਰੱਥਾ ਨਿਰਮਾਣ ਰਾਹੀਂ ਦੁਵੱਲੇ ਸਬੰਧ ਵਧਾਉਣ ‘ਤੇ ਸਹਿਮਤ ਹੋਏ। 

ਦੋਵੇਂ ਨੇਤਾਵਾਂ ਨੇ ਖੇਤਰੀ ਸ਼ਾਂਤੀ ਅਤੇ ਸੁਰੱਖਿਆ ਦੇ ਮੁੱਦਿਆਂ ਬਾਰੇ ਚਰਚਾ ਕੀਤੀ ਅਤੇ ਇੰਡੋ-ਪੈਸੇਫਿਕ ਵਿੱਚ ਸਮੁੰਦਰੀ ਸੁਰੱਖਿਆ ਸਹਿਯੋਗ ਦੀ ਜ਼ਰੂਰਤ ਨੂੰ ਮੰਨਿਆ। ਉਨ੍ਹਾਂ ਨੇ ਦੁਹਰਾਇਆ ਕਿ ਭਾਰਤ ਅਤੇ ਬੈਲਜ਼ੀਅਮ ਦਰਮਿਆਨ ਸਾਂਝੇਦਾਰੀ ਆਪਸੀ ਭਰੋਸੇ ਅਤੇ ਸਨਮਾਨ ਵਰਗੀਆਂ ਸਾਂਝੀਆਂ ਕਦਰਾਂ-ਕੀਮਤਾਂ ‘ਤੇ ਅਧਾਰਿਤ ਹੈ।

ਇਹ ਬੈਠਕ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਬੈਲਜ਼ੀਅਮ ਦੇ ਪ੍ਰਧਾਨ ਮੰਤਰੀ ਸ਼੍ਰੀ ਬਾਰਟ ਡੀ ਵੇਵਰ ਦਰਮਿਆਨ ਹੋਈ ਬੈਠਕ ਦੌਰਾਨ ਆਯੋਜਿਤ ਕੀਤੀ ਗਈ ਸੀ।

NO COMMENTS

LEAVE A REPLY

Please enter your comment!
Please enter your name here

Exit mobile version