HomePunjabਅੱਜ ਪੰਜਾਬ ਦੌਰੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਅੱਜ ਪੰਜਾਬ ਦੌਰੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਹੁਸ਼ਿਆਰਪੁਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਅੱਜ ਪੰਜਾਬ ਦੇ ਦੌਰੇ ‘ਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ 20 ਦਸੰਬਰ ਯਾਨੀ ਅੱਜ ਹੁਸ਼ਿਆਰਪੁਰ (Hoshiarpur) ਤੋਂ ਮਹਿਜ਼ 10 ਕਿਲੋਮੀਟਰ ਦੂਰ ਪਿੰਡ ਮਹਿਲਾਂਵਾਲੀ ਨੇੜੇ ਆਨੰਦਗੜ੍ਹ ਸਥਿਤ ਧੰਮ ਧਜਾ ਵਿਪਾਸਨਾ ਮੈਡੀਟੇਸ਼ਨ ਸੈਂਟਰ (Dhamma Dhaja Vipassana Meditation Center) ਵਿਖੇ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਵਿਪਾਸਨਾ ਦਾ ਸਮਾਂ ਰਾਤ 8 ਵਜੇ ਦੇ ਕਰੀਬ ਸ਼ੁਰੂ ਹੋਵੇਗਾ ਅਤੇ ਇਸ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸ਼ਹਿਰ ਦੇ ਨੇੜੇ ਹੈਲੀਪੈਡ ਬਣਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ 10 ਦਿਨ ਹੁਸ਼ਿਆਰਪੁਰ ‘ਚ ਰਹਿਣਗੇ।

ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਈਡੀ ਵੱਲੋਂ ਪੁੱਛਗਿੱਛ ਲਈ ਭੇਜੇ ਗਏ ਦੂਜੇ ਸੰਮਨ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਦਸੰਬਰ ਨੂੰ ਪੇਸ਼ ਨਹੀਂ ਹੋਣਗੇ। ਉਹ ਪਹਿਲਾਂ ਤੋਂ ਤੈਅ ਪ੍ਰੋਗਰਾਮ ਦੇ ਤਹਿਤ 10 ਦਿਨਾਂ ਲਈ ਵਿਪਾਸਨਾ ਲਈ ਦਿੱਲੀ ਤੋਂ ਰਵਾਨਾ ਹੋ ਗਏ ਹਨ। ਦਿੱਲੀ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ‘ਚ ਈਡੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਦਸੰਬਰ ਨੂੰ ਪੁੱਛਗਿੱਛ ਲਈ ਫਿਰ ਬੁਲਾਇਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ। ਇਹ ਪੁੱਛਗਿੱਛ ਇਸ ਸਾਲ ਅਪ੍ਰੈਲ ਮਹੀਨੇ ‘ਚ ਹੋਈ ਸੀ। ਇਸ ਤੋਂ ਬਾਅਦ ਪਹਿਲੀ ਵਾਰ ਈਡੀ ਨੇ ਨੋਟਿਸ ਜਾਰੀ ਕਰਕੇ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

‘ਆਪ’ ਸੰਸਦ ਰਾਘਵ ਚੱਢਾ ਨੇ ਵੀ ਪੁਸ਼ਟੀ ਕੀਤੀ ਹੈ ਕਿ ਕੇਜਰੀਵਾਲ ਇਸ ਸਮੇਂ ਵਿਪਾਸਨਾ ਲਈ ਜਾ ਰਹੇ ਹਨ ਅਤੇ 31 ਦਸੰਬਰ ਨੂੰ ਦਿੱਲੀ ਪਰਤਣਗੇ। ਹੁਣ ਤੱਕ ਅਰਵਿੰਦ ਕੇਜਰੀਵਾਲ ਹਿਮਾਚਲ, ਬੈਂਗਲੁਰੂ ਅਤੇ ਮਹਾਰਾਸ਼ਟਰ ਵਿੱਚ ਕਿਤੇ ਵੀ ਵਿਪਾਸਨਾ ਸਿਮਰਨ ਲਈ ਜਾਂਦੇ ਹਨ ਪਰ ਇਸ ਵਾਰ ਉਹ ਕਿੱਥੇ ਜਾ ਰਹੇ ਹਨ, ਇਹ ਕਿਸੇ ਨੂੰ ਨਹੀਂ ਪਤਾ। ਵਿਪਾਸਨਾ ਮੈਡੀਟੇਸ਼ਨ ਦੇ ਨਿਯਮਾਂ ਮੁਤਾਬਕ ਅਰਵਿੰਦ ਕੇਜਰੀਵਾਲ 20 ਦਸੰਬਰ ਤੋਂ ਅਗਲੇ 10 ਦਿਨਾਂ ਤੱਕ ਕਿਸੇ ਦੇ ਸੰਪਰਕ ਵਿੱਚ ਨਹੀਂ ਰਹਿਣਗੇ। ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਮੰਤਰੀ ਨਿਗਰਾਨ ਸਰਕਾਰ ਦੀ ਜ਼ਿੰਮੇਵਾਰੀ ਸੰਭਾਲਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments