Homeਦੇਸ਼ਦਿੱਲੀ ਹਾਈ ਕੋਰਟ ਨੇ CBI ਤੋਂ CM ਕੇਜਰੀਵਾਲ ਦੀ ਪਟੀਸ਼ਨ 'ਤੇ ਨੋਟਿਸ...

ਦਿੱਲੀ ਹਾਈ ਕੋਰਟ ਨੇ CBI ਤੋਂ CM ਕੇਜਰੀਵਾਲ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰ ਮੰਗਿਆ ਜਵਾਬ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ (The Delhi High Court) ਨੇ ਅੱਜ ਸੀ.ਬੀ.ਆਈ. ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਪਟੀਸ਼ਨ ‘ਤੇ ਜਵਾਬ ਮੰਗਿਆ ,ਜਿਸ ਵਿੱਚ ਉਨ੍ਹਾਂ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ।

ਇਸ ਮਾਮਲੇ ਦੀ ਸੁਣਵਾਈ ਅੱਜ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਗਵਾਈ ਵਾਲੀ ਬੈਂਚ ਕਰ ਰਹੀ ਸੀ। ਬੈਂਚ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਦੇ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਅਗਲੀ ਸੁਣਵਾਈ 17 ਜੁਲਾਈ ਨੂੰ ਤੈਅ ਕੀਤੀ ਹੈ।

ਹਾਈ ਕੋਰਟ ਨੇ ਕਿਹਾ ਕਿ ਕੇਜਰੀਵਾਲ ਦੇ ਵਕੀਲ ਦੋ ਦਿਨਾਂ ਦੇ ਅੰਦਰ ਆਪਣਾ ਜਵਾਬ (ਜੇ ਕੋਈ ਹੈ) ਦਾਇਰ ਕਰ ਸਕਦੇ ਹਨ। ਆਪਣੀ ਗ੍ਰਿਫਤਾਰੀ ਤੋਂ ਇਲਾਵਾ ‘ਆਪ’ ਦੇ ਕੌਮੀ ਕੋਆਰਡੀਨੇਟਰ ਨੇ ਹੇਠਲੀ ਅਦਾਲਤ ਦੇ 26 ਜੂਨ ਅਤੇ 29 ਜੂਨ ਦੇ ਹੁਕਮਾਂ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਕ੍ਰਮਵਾਰ ਤਿੰਨ ਦਿਨ ਦੀ ਸੀ.ਬੀ.ਆਈ. ਹਿਰਾਸਤ ਅਤੇ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਕੇਜਰੀਵਾਲ (55) ਨੂੰ ਸੀ.ਬੀ.ਆਈ. ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ, ਜਿੱਥੇ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments